ਮੁਹਾਲੀ ਏਅਰਪੋਰਟ ਥਾਣੇ ਦੇ ਐਸਐਚਓ ਹਰਸਿਮਰਨ ਸਿੰਘ ਬੱਲ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ
ਪੰਜਾਬ ਪੁਲੀਸ ਦੇ ਸੀਨੀਅਰ ਇੰਸਪੈਕਟਰ ਸ੍ਰ. ਹਰਸਿਮਰਨ ਸਿੰਘ ਬੱਲ ਨੂੰ ਪੁਲੀਸ ਸਰਵਿਸ ਦੌਰਾਨ ਦਿਖਾਈ ਜਾਂਦੀ ਬਿਹਤਰ ਕਾਰਗੁਜ਼ਾਰੀ ਲਈ ਡੀਜੀਪੀ ਵੱਲੋਂ ਵਿਸ਼ੇਸ਼ ਕਮੈਂਡੇਬਲ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਸ੍ਰੀ ਬੱਲ ਇਸ ਵੇਲੇ ਮੁਹਾਲੀ ਅੰਤਰ ਰਾਸ਼ਟਰੀ ਹਵਾਈ ਅੱਡਾ ’ਤੇ ਪੁਲੀਸ ਸਟੇਸ਼ਨ ਦੇ ਐਸਐਚਓ ਵਜੋਂ ਸ਼ਾਨਦਾਰ ਨਿਭਾ ਰਹੇ ਹਨ। ਇਸ ਤੋਂ ਪਹਿਲਾਂ ਉਹ ਵੱਖ ਵੱਖ ਪੁਲੀਸ ਥਾਣਿਆਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕਾਫੀ ਸਮੇਂ ਤੋਂ ਸਮਾਜ ਸੇਵੀ ਨੌਜਵਾਨ ਕਲੱਬਾਂ ਦੇ ਸਹਿਯੋਗ ਨਾਲ ਟੂਰਨਾਮੈਂਟ ਵੀ ਕਰਵਾਉਂਦੇ ਆ ਰਹੇ ਹਨ। ਸ੍ਰ. ਬੱਲ ਨੂੰ ਇਹ ਸਨਮਾਨ ਪੰਜਾਬ ਪੁਲੀਸ ਦੇ ਆਈਜੀ ਸ੍ਰ. ਜਤਿੰਦਰ ਸਿੰਘ ਅੌਲਖ ਵੱਲੋਂ ਦਿੱਤਾ ਗਿਆ। ਸ੍ਰੀ ਕਾਫੀ ਸਮਾਂ ਪਹਿਲਾਂ ਮੁਹਾਲੀ ਦੇ ਐਸਐਸਪੀ ਰਹਿ ਚੁੱਕੇ ਹਨ। ਸ੍ਰੀ ਅੌਲਖ ਦੀ ਅਗਵਾਈ ਵਿੱਚ ਸ੍ਰੀ ਬੱਲ ਨੇ ਬਤੌਰ ਐਸਐਚਓ ਜ਼ਿਕਰਯੋਗ ਕੰਮ ਕੀਤਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …