Share on Facebook Share on Twitter Share on Google+ Share on Pinterest Share on Linkedin ਵਧੀਆਂ ਸੇਵਾਵਾਂ ਬਦਲੇ ਸੁਵਿਧਾ ਕੇਂਦਰ ਦੀ ਇੰਚਾਰਜ ਹਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਜੁਲਾਈ ਸਥਾਨਕ ਸ਼ਹਿਰ ਦੇ ਮਾਡਲ ਟਾਊਨ ਵਾਰਡ ਨੰਬਰ 6 ਵਿਖੇ ਸਥਿਤ ਗਗਨ ਡੋਕੂਮੈਂਟ ਸੈਂਟਰ ਵਿੱਚ ਚੱਲਦੇ ਸੁਵਿਧਾ ਕੇਂਦਰ ਦੀ ਇੰਚਾਰਜ ਹਰਪ੍ਰੀਤ ਕੌਰ ਨੂੰ ਵਧੀਆ ਸੇਵਾਵਾਂ ਦੇਣ ਲਈ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਵੱਲੋਂ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਦਵਿੰਦਰ ਠਾਕੁਰ ਨੇ ਦੱਸਿਆ ਕਿ ਹਰਪ੍ਰੀਤ ਕੌਰ ਅਤੇ ਗਗਨਦੀਪ ਸਿੰਘ ਜੋ ਕਿ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੂੰ ਸੁਵਿਧਾ ਕੇਂਦਰ ਰਾਂਹੀ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਕੇ ਉਨ੍ਹਾਂ ਦੀ ਵਰਤੋਂ ਲਈ ਪ੍ਰੇਰਦੇ ਹਨ ਜਿਸ ਨੂੰ ਮੁਖ ਰੱਖਦਿਆਂ ਦਿੱਲੀ ਵਿਖੇ ਹੋਏ ਇੱਕ ਸਮਾਰੋਹ ਦੌਰਾਨ ਦੇਸ਼ ਅੰਦਰ ਕੰਮ ਕਰਦੇ ਦਸ ਪ੍ਰਾਈਵੇਟ ਸੁਵਿਧਾ ਕੇਂਦਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਹਰਪ੍ਰੀਤ ਕੌਰ ਕੁਰਾਲੀ ਨੂੰ ਸਨਮਾਨ ਮਿਲਿਆ। ਦਵਿੰਦਰ ਠਾਕੁਰ ਨੇ ਹਰਪ੍ਰੀਤ ਕੌਰ ਅਤੇ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ ਤੇ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ