ਵਿਸ਼ੇਸ ਜਾਂਚ ਟੀਮ ਵੱਲੋਂ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਪੰਜਾਬ ਚਾਈਲਡ ਰਾਈਟਸ ਪ੍ਰੌਟੈਕਸ਼ਨ ਕਮਿਸ਼ਨ ਦੀ ਮੈਂਬਰ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਦੀ ਅਗਵਾਈ ਵਿੱਚ ਕਮਿਸ਼ਨ ਦੇ ਨੁਮਾਇੰਦਿਆਂ, ਟਰੈਫ਼ਿਕ ਪੁਲੀਸ, ਸਿੱਖਿਆ ਵਿਭਾਗ ਦੀ ਟੀਮ ਵੱਲੋਂ ਸਕੂਲਾਂ ਦੀ ਸੇਫ ਵਾਹਨ ਪਾਲਿਸੀ ਸਬੰਧੀ ਕਾਰਗੁਜ਼ਾਰੀ ਦੀ ਜਾਂਚ ਲਈ ਅੱਜ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ। ਇਹ ਟੀਮ ਜਦੋਂ ਅਜੀਤ ਕਰਮ ਸਿੰਘ ਸਕੂਲ ਗਈ ਤਾਂ ਉੱਥੇ ਸਕੂਲ ਬੱੱਸ ਵਿੱਚ ਕੋਈ ਮਹਿਲਾ ਅਟੈਂਡੈਂਟ ਨਹੀਂ ਸੀ ਅਤੇ ਬੱਸ ਵਿੱਚ ਕੋਈ ਅੱਗ ਬੁਝਾਊ ਯੰਤਰ ਵੀ ਨਹੀਂ ਸੀ।
ਸਕੂਲ ਪ੍ਰਬੰਧਕਾਂ ਨੇ ਇਹ ਸਹੂਲਤਾਂ ਮੁਹੱਈਆਂ ਕਰਨ ਲਈ ਕੁਝ ਸਮਾਂ ਮੰਗਿਆ ਅਤੇ ਟੀਮ ਨੇ ਇਹ ਸਮਾਂ ਸਕੂਲ ਪ੍ਰਬੰਧਕਾਂ ਨੂੰ ਦੇ ਦਿੱਤਾ। ਇਸੇ ਤਰ੍ਹਾਂ ਇਸ ਟੀਮ ਨੇ ਇਨਫੈਂਟ ਜੀਸਸ ਸਕੂਲ ਦੀ ਬੱਸ ਦੀ ਜਾਂਚ ਕੀਤੀ ਤਾਂ ਪਾਇਆ ਕਿ ਇਸ ਸਕੂਲ ਬੱਸ ਵਿੱਚ ਫਸਟ ਏਡ ਬਾਕਸ ਵਿੱਚ ਮੌਜੂਦ ਪਰ ਦਵਾਈਆਂ ਦੀ ਮਿਆਦ ਪੁੱਗ ਚੁੱਕੀ ਸੀ। ਇਸ ਕਾਰਨ ਇਸ ਸਕੂਲ ਬੱਸ ਦਾ ਚਲਾਨ ਕਰ ਦਿੱਤਾ ਗਿਆ। ਇਸ ਟੀਮ ਨੇ ਸਰ ਮੈਕਾਲਿਫ ਸਕੂਲ ਦਾ ਵੀ ਦੌਰਾ ਕੀਤਾ। ਇਸ ਮੌਕੇ ਬੀਬੀ ਕੁਲਦੀਪ ਕੌਰ ਕੰਗ ਨੇ ਦੱਸਿਆ ਕਿ ਇਸ ਟੀਮ ਵੱਲੋਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ। ਚੈਕਿੰਗ ਦੌਰਾਨ ਇਹ ਟੀਮ ਸਕੂਲਾਂ ਵਿੱਚ ਵੀ ਜਾਂਦੀ ਹੈ ਅਤੇ ਸੜਕ ਉੱਤੇ ਚਲ ਰਹੀਆਂ ਸਕੂਲ ਬੱਸਾਂ ਦੀ ਵੀ ਜਾਂਚ ਕਰਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਸਕੂਲ ਬੱਸਾਂ ਨੂੰ ਚਲਾਉਣ ਵਾਲੇ ਡਰਾਇਵਰਾਂ ਦੀ ਵੀ ਜਾਂਚ ਕੀਤੀ ਜਾਂਦੀ ਹੈ। ਇਸ ਮੌਕੇ ਯਾਦਵਿੰਦਰ ਕੌਰ ਪ੍ਰੋਟੈਕਸ਼ਨ ਅਫਸਰ, ਮੋਹੀਤਾ ਵਰਮਾ ਪ੍ਰੋਟੈਕਸ਼ਨ ਅਫਸਰ, ਗੁਰਵਿੰਦਰ ਕੌਰ, ਕਮਲਜੀਤ ਸਿੰਘ, ਮਨਿੰਦਰ ਸਿੰਘ (ਸਾਰੇ ਸੋਸ਼ਲ ਵਰਕਰ) ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…