ਰੂਪਨਗਰ ਜ਼ਿਲ੍ਹਾ ਜੇਲ੍ਹ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕੇਸਾਂ ਦਾ ਨਿਪਟਾਰਾ, ਸਮੱਸਿਆਵਾਂ ਸੁਣੀਆਂ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 10 ਫਰਵਰੀ:
ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਬਲਵਿੰਦਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰੂਪਨਗਰ ਜ਼ਿਲ੍ਹਾ ਜੇਲ੍ਹ ਵਿੱਚ ਵਿਸ਼ੇਸ਼ ਕੈਂਪ ਅਦਾਲਤ ਲਗਾਈ ਗਈ ਜਿਸ ਵਿੱਚ ਅਜੀਤਪਾਲ ਸਿੰਘ ਸੀਜੇਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਕੇਸਾਂ ਦੀ ਸੁਣਵਾਈ ਕੀਤੀ। ਇਸ ਉਪਰੰਤ ਉਹਨਾਂ ਨੇ ਜੇਲ ਦਾ ਦੌਰਾ ਕੀਤਾ ਅਤੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਨੂੰ ਮੌਕੇ ਤੇ ਹੱਲ ਕਰਨ ਲਈ ਜੇਲ ਪ੍ਰਸ਼ਾਸਨ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਕੈਦੀਆਂ ਨੂੰ ਅਪੀਲ ਦੇ ਹੱਕ ਬਾਰੇ ਜਾਣਕਾਰੀ ਦੇਣ ਲਈ ਉਹ ਖੁਦ ਬੈਰਕਾਂ ਵਿੱਚ ਗਏ ਅਤੇ ਬੰਦੀਆਂ ਨੂੰ ਵਿਸਥਾਰਪੂਰਵਕ ਸੰਬੋਧਨ ਕੀਤਾ। ਉਹਨਾਂ ਨੇ ਜੇਲ ਵਿੱਚ ਬਣੀ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਅਤੇ ਬੰਦੀਆਂ ਨੂੰ ਦਿੱਤੀ ਗਈ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਰਿਕਾਰਡ ਵਾਚਿਆ ।
ਉਹਨਾਂ ਨੇ ਦੱਸਿਆ ਕਿ ਹਰ ਮਹੀਨੇ ਜੇਲ ਵਿੱਚ ਕੈਂਪ ਕੋਰਟ ਲਗਾਈ ਜਾਂਦੀ ਹੈ ਜਿਸ ਵਿੱਚ ਛੋਟੇ ਅਪਰਾਧਾਂ ਨਾਲ਼ ਸਬੰਧਤ ਬੰਦੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਉਹਨਾਂ ਨੇ ਜੇਲ ਪ੍ਰਸਾਸ਼ਨ ਨੂੰ ਹਦਾਇਤ ਦਿੱਤੀ ਕਿ ਅਗਰ ਕੋਈ ਵੀ ਬੰਦੀ ਕਾਨੂੰਨੀ ਸਹਾਇਤਾ ਚਹੁੰਦਾ ਹੈ ਤਾਂ ਮਾਮਲਾ ਤੁਰੰਤ ਉਹਨਾ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਨੇ ਵਿਸ਼ੇਸ਼ ਤੌਰ ਤੇ ਜੇਲ ਵਿੱਚ ਬਣੇ ਹਸਪਤਾਲ ਦਾ ਦੌਰਾ ਕੀਤਾ ਅਤੇ ਬਿਮਾਰ ਬੰਦੀਆਂ ਦੀ ਸਿਹਤ ਦਾ ਜਇਜਾ ਲਿਆ। ਇਸ ਤੋਂ ਇਲਾਵਾ ਉਹਨਾ ਨੇ ਜਾਣਕਾਰੀ ਦਿੰਦੀਆਂ ਹੋਇਆਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ਼ ਸਬੰਧਤ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਉਹਨਾ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਹਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਓ ਅਤੇ ਸਸਤਾ ਅਤੇ ਟਿਕਾਊ ਨਿਆ ਪ੍ਰਾਪਤ ਕਰੋ। ਉਹਨਾ ਨੇ ਦੱਸਿਆ ਕਿ ਹਰ ਇੱਕ ਬੰਦੀ ਚਾਹੇ ਉਹ ਅਮੀਰ ਹੋਵੇ ਜਾਂ ਗਰੀਬ ਮੁਫਤ ਕਾਨੂੰਨੀ ਸਹਾਇਤਾ ਦਾ ਹੱਕਦਾਰ ਹੈ। ਇਸ ਮੌਕੇ ਤੇ ਬਲਜੀਤ ਸਿੰਘ ਸੁਪਰਡੈਂਟ, ਮੋਹਨ ਲਾਲ ਡਿਪਟੀ ਸੁਪਰਡੈਂਟ ਜੇਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…