Share on Facebook Share on Twitter Share on Google+ Share on Pinterest Share on Linkedin ਭਾਈ ਘਨੱਈਆ ਜੀ ਦੇ 300 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾ ਦੇ ਪੁੰਜ, ਸਰਬ ਸਾਂਝੀਵਾਲਤਾ, ਧਰਮ ਨਿਰਪੱਖਤਾ ਦੇ ਪ੍ਰਤੀਕ ਭਾਈ ਘਨੱਈਆ ਜੀ ਦੇ 300 ਸਾਲਾ ਬਰਸੀ ਸਮਾਗਮ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਭਾਈ ਘਨੱਈਆ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਰਵਿੰਦਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਭਾਈ ਘਨੱਈਆ ਦੀ ਜੰਗ ਦੇ ਮੈਦਾਨ ਵਿੱਚ ਜ਼ਖ਼ਮੀ ਹੋਏ ਸਿਪਾਹੀਆਂ ਪ੍ਰਤੀ ਜਲ ਦੀ ਸੇਵਾ ਅਤੇ ਮਲ੍ਹਮ ਪੱਟੀ ਕਰਨ ਦਾ ਪੂਰਾ ਪ੍ਰਸੰਗ ਸੁਣਾਇਆ। ਇਸ ਮੌਕੇ ਭਾਈ ਗੁਰਦੀਪ ਸਿੰਘ ਖੰਨਾ, ਬਾਬਾ ਪ੍ਰਿਤਪਾਲ ਸਿੰਘ, ਭਾਈ ਗੁਰਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਜੋਗਿੰਦਰ ਸਿੰਘ, ਭਾਈ ਧਰਮ ਸਿੰਘ, ਭਾਈ ਤੇਜਿੰਦਰ ਸਿੰਘ, ਝਾਮਪੁਰ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸੁਰਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਸੰਤ ਸਿੰਘ ਖਾਲਸਾ ਅਤੇ ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ