Share on Facebook Share on Twitter Share on Google+ Share on Pinterest Share on Linkedin ਨਾਨਕਸ਼ਾਹੀ ਸੰਮਤ ਦੇ 549ਵੇਂ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ ਦੇ 549 ਵੇੱ ਸਾਲ ਦਾ ਆਗਮਨ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਭਗਤ ਸਿੰਘ ਆਜ਼ਾਦ ਅਤੇ ਮੀਆਂਪੁਰ ਵਾਲੀਆਂ ਬੀਬੀਆਂ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋੱ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋੱ ਇਲਾਵਾ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਹਰਜੀਤ ਸਿੰਘ ਦਾ ਪੰਥਕ ਢਾਡੀ ਜੱਥਾ, ਭਾਈ ਓੱਕਾਰ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਧਰਮ ਸਿੰਘ ਮਾਹੀ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸੁਰਜੀਤ ਸਿੰਘ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਪ੍ਰਤਾਪ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਨਾਨਕਸ਼ਾਹੀ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਦੀ ਅੰਦਰੋੱ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋੱ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ