ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਪ੍ਰਿਤਪਾਲ ਸਿੰਘ ਪੰਥਕ ਜਥੇ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪੂਰਾ ਪ੍ਰਸੰਗ ਸੁਣਾਇਆ। ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦਿਆਂ ਨੌਜਵਾਨਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਸੁਖਦੇਵ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਗੁਰਿੰਦਰ ਸਿੰਘ ਜੀ, ਭਾਈ ਕੁਲਦੀਪ ਸਿੰਘ ਜੀ, ਭਾਈ ਮਹਿੰਦਰ ਸਿੰਘ ਜੀ, ਭਾਈ ਮਨਪ੍ਰੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਬਲਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 1 ਜਨਵਰੀ ਨੂੰ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਦੀ ਮਿੱਠੀ ਅਤੇ ਨਿੱਘੀ ਯਾਦ ਨੂੰ ਸਮਰਪਿਤ ਗੁਰਮੀਤ ਸਮਾਗਮ ਕਰਵਾਇਆ ਜਾਵੇਗਾ।

Load More Related Articles

Check Also

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ ਮੁਲ…