ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਨ 1783 ਈ: ਵਿੱਚ ਭਾਈ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਜੀ ਦੀ ਅਗਵਾਈ ਵਿੱਚ ਦਿੱਲੀ ਫਤਹਿ ਕਰਨ ਦੀ ਯਾਦ ਵਿੱਚ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੀਤਪਾਲ ਸਿੰਘ ਦੇ ਪੰਥਕ ਜੱਥੇ ਨੇ ਭਾਈ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਦੀ ਅਗਵਾਈ ਵਿੱਚ ਦਿੱਲੀ ਫਤਹਿ ਕਰਨ ਅਤੇ ਲਾਲ ਕਿਲੇ ਤੇ ਖਾਲਸਾਈ ਨਿਸ਼ਾਨ ਲਹਿਰਾਉਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਿੱਖ ਰਾਜ ਦੀ ਸਥਾਪਨਾ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ ਅਤੇ ਉਨ੍ਹਾਂ ਨੇ ਸੰਗਤਾਂ ਖੰਡੇ ਭਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਅੰਮ੍ਰਿਤ ਛੱਕਣ ਲਈ ਪ੍ਰੇਰਿਆ। ਭਾਈ ਗੁਰਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਤੋਂ ਇਲਾਵਾ ਭਾਈ ਜਸਵੰਤ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ, ਭਾਈ ਸੁਖਦੇਵ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਹਰਨੇਕ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨੀਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਤਿ-ਅਧੁਨਿਕ ਲੈਬਾਰੇਟਰੀ ਅਤੇ ਡਿਸਪੈਂਸਰੀ ਚੱਲ ਰਹੀ ਹੈ। ਇਸ ਤੋਂ ਇਲਾਵਾ ਸੰਗਤਾਂ ਦੀ ਸਹੁਲਤ ਲਈ ਐਲ਼ਮ ਆਰ ਆਈ ਸੀਟੀ ਸਕੈਨ ਅਤੇ ਐਕਸ ਰੇਅ ਦੀਆਂ ਮਸ਼ੀਨਾਂ ਵੀ ਲਗਾਈਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…