Nabaz-e-punjab.com

ਗਿੱਲਾ ਤੇ ਸੁੱਕਾ ਕੂੜਾ ਵੱਖ ਕਰਨ ਲਈ ਜਾਗਰੂਕ ਕਰਨ ਵਾਲੇ ਮੋਟੀਵੇਟਰਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਮੁਹਾਲੀ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕਨੂੰ ਥਿੰਦ ਵੱਲੋਂ ਜ਼ਿੰਦਲ ਕੁਲੈਕਸ਼ਨ ਫੇਜ਼-11 ਦੇ ਸਹਿਯੋਗ ਨਾਲ ਮੋਟੀਵੇਟਰਾਂ ਅਤੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਕਰਨ ਵਾਲਾ ਮੁਹਾਲੀ ਪੰਜਾਬ ਦਾ ਪਹਿਲਾ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਗੰਦਗੀ ਤੋਂ ਨਿਜਾਤ ਮਿਲੇਗੀ ਅਤੇ ਕੂੜੇ ਤੋਂ ਖਾਦ ਬਣਾ ਕੇ ਉਸ ਨੂੰ ਪਾਰਕਾਂ ਅਤੇ ਬਗੀਚੀਆਂ ਵਿੱਚ ਫੁਲ ਪੌਦਿਆਂ ਲਈ ਵਰਤੀ ਜਾਵੇਗੀ। ਇਸ ਮੌਕੇ ਸਟੇਜ ਸਕੱਤਰ ਭੂਮਿਕਾ ਸੁਪਰਡੈਂਟ ਜਸਵਿੰਦਰ ਸਿੰਘ ਨੇ ਨਿਭਾਈ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਸੈਨੇਟਰੀ ਸੁਪਰਵਾਈਜ਼ਰ ਜੋਰਾਵਰ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਫੇਜ਼-9 ਅਤੇ ਫੇਜ਼-10 ਦੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖਰਾ ਕਰ ਕੇ ਰੱਖਣ ਲਈ ਵਧੀਆ ਤਰੀਕੇ ਨਾਲ ਉਤਸ਼ਾਹਿਤ ਕਰਨ ਵਾਲੇ ਮੋਟੀਵੇਟਰਾਂ ਅਤੇ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਵੱਖਰਾ ਕਰਕੇ ਲਿਜਾਉਣ ਵਾਲੇ ਕਰਮਚਾਰੀਆਂ ਨੂੰ ਵਧੀਆ ਕੰਮ ਕਰਨ ਬਦਲੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਟੀਮ ਦੇ ਮੋਟੀਵੇਟਰ ਅਤੇ ਵੇਸਟ ਕਲੈਕਟਰ ਹੋਰ ਵੀ ਵਧੀਆ ਤਰੀਕੇ ਨਾਲ ਕੰਮ ਕਰਨਗੇ ਤਾਂ ਜੋ ਆਲੇ ਦੁਆਲੇ ਦੀ ਸਫ਼ਾਈ ਵੱਲ ਧਿਆਨ ਦਿੱਤਾ ਜਾ ਸਕੇ। ਇਸ ਮੌਕੇ ਮੁਹਾਲੀ ਨਿਗਮ ਦੇ ਸਕੱਤਰ ਰਾਜੀਵ ਕੁਮਾਰ, ਐਸਡੀਓ ਸੁਖਵਿੰਦਰ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਹਰਬੰਤ ਸਿੰਘ, ਸਰਬਜੀਤ ਸਿੰਘ, ਰਾਜਿੰਦਰ ਪਾਲ ਸਿੰਘ, ਸ਼ਾਮ ਲਾਲ, ਭਵਜੋਤ ਸਿੰਘ, ਵੰਦਨਾ ਸੁਖੀਜਾ, ਇੰਦਰਜੀਤ ਕੌਰ ਅਤੇ ਪਵਨ ਗਡਿਆਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…