ਬੈਂਕ ਰਿਕਵਰੀ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੌਮੀ ਲੋਕ ਅਦਾਲਤ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਦੀ ਅਗਆਈ ਹੇਠ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਸਨਿੱਚਰਵਾਰ ਨੂੰ ਵਿਸ਼ੇਸ਼ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੈਂਕ ਰਿਕਵਰੀ ਕੇਸ ਰੱਖੇ ਗਏ। ਇਸ ਕੌਮੀ ਲੋਕ ਅਦਾਲਤ ਦੇ ਮੱਦੇਨਜ਼ਰ ਸ੍ਰੀਮਤੀ ਅਰਚਨਾ ਪੁਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੈਂਕ ਮੈਨੇਜਰ ਅਤੇ ਹੋਰ ਵਿੱਤੀ ਅਦਾਰਿਆਂ ਨਾਲ ਮੀਟਿੰਗ ਰੱਖੀ। ਜਿਸ ਦੌਰਾਨ ਸਬੰਧਤ ਬੈਂਕ ਅਫ਼ਸਰਾਂ ਅਤੇ ਦਫ਼ਤਰੀ ਕਰਮਚਾਰੀਆਂ ਜਿਵੇਂ ਕਿ ਬੈਂਕ ਕਰਮਚਾਰੀਆਂ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਆਖਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਆਧਾਰ ’ਤੇ ਨਿਪਟਾਏ ਜਾ ਸਕਦੇ ਹਨ, ਉਹ ਪੇਸ਼ ਕੀਤੇ ਜਾਣ।
ਇਸ ਬਾਬਤ ਜ਼ਿਲ੍ਹਾ ਅਦਾਲਤ ਵਿੱਚ ਤਿੰਨ ਬੈਂਚ ਬਣਾਏ ਗਏ, ਜੋ ਕਿ ਸ੍ਰੀ ਸੰਜੇ ਅਗਨੀਹੋਤਰੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸ੍ਰੀਮਤੀ ਪਾਰੁਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਐਸ.ਏ.ਐਸ. ਨਗਰ ਦੇ ਦੋ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ ਸਬ-ਡਵੀਜ਼ਨ, ਖਰੜ ਵਿੱਚ ਸ਼੍ਰੀਮਤੀ ਏਕਤਾ ਉਪਲ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਸ਼੍ਰੀਮਤੀ ਬਲਵਿੰਦਰ ਕੌਰ ਧਾਲੀਵਾਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਦਾ ਬੈਂਚ ਬਣਾਇਆ ਗਿਆ। ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਐਸ.ਏ.ਐਸ. ਨਗਰ ਦਾ ਵੀ ਬੈਂਚ ਲੋਕ ਅਦਾਲਤ ਲਈ ਬਣਾਇਆ ਗਿਆ, ਜੋ ਕਿ ਵਿੱਤੀ ਝਗੜਿਆਂ/ਮਾਮਲਿਆਂ ਦਾ ਨਿਪਟਾਰਾ ਕਰਦੇ ਹਨ। ਕੌਮੀ ਲੋਕ ਅਦਾਲਤ ਦੌਰਾਨ ਕੁਲ 2,03,64,697 ਕੀਮਤ ਦੇ ਐਵਾਰਡ ਪਾਸ ਕੀਤੇ ਗਏ।
ਸ੍ਰੀਮਤੀ ਮੋਨਿਕਾ ਲਾਂਬਾ ਚੀਫ਼ ਜੂਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਹਨਾਂ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਰਾਜ਼ੀਨਾਮਾ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀਂ ਪੈਂਦੀ ਅਤੇ ਪਾਰਟੀਆਂ ਖੁਸ਼ੀ-ਖੁਸ਼ੀ ਘਰ ਜਾਂਦੀਆਂ ਹਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…