ਸਟਰੀਟ ਕਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਮੁਹਾਲੀ ਵਿੱਚ ਜੁਰਮ ਨੂੰ ਠੱਲ੍ਹ ਪਾਉਣ ਲਈ ਪੁਲੀਸ ਵਧੇਰੇ ਚੌਕਸ: ਅਰਪਿਤ ਸ਼ੁਕਲਾ

ਨਬਜ਼-ਏ-ਪੰਜਾਬ, ਮੁਹਾਲੀ, 7 ਫਰਵਰੀ:
ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਵਿੱਚ ਸਟਰੀਟ ਕਰਾਈਮ ਨਾਲ ਨਜਿੱਠਣ ਲਈ ਠੋਸ ਰਣਨੀਤੀ ਘੜੀ ਗਈ ਹੈ। ਅੱਜ ਸ਼ਾਮ ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਮੁਹਾਲੀ ਵਿੱਚ ਜੁਰਮ ਨੂੰ ਠੱਲ੍ਹ ਪਾਉਣ ਲਈ ਪੁਲੀਸ ਪਹਿਲਾਂ ਨਾਲੋਂ ਵਧੇਰੇ ਚੌਕਸ ਹੈ ਅਤੇ ਦਿਨ ਤੇ ਰਾਤ ਸਮੇਂ ਪੁਲੀਸ ਗਸ਼ਤ ਵਧਾਈ ਗਈ ਹੈ ਅਤੇ ਰਾਤ ਨੂੰ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਅਰਪਿਤ ਸ਼ੁਕਲਾ ਨੇ ਕਿਹਾ ਕਿ ਮੁਹਾਲੀ ਵਿੱਚ ਸਟਰੀਟ ਕਰਾਈਮ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੀਸੀਆਰਜ਼ ਦੀ ਗਿਣਤੀ 13 ਤੋਂ ਵਧ ਕੇ 30 ਹੋ ਗਈ ਹੈ, ਇਸ ਨਾਲ ਪੁਲਿਸਿੰਗ ਵਿੱਚ ਸੁਧਾਰ ਹੋਇਆ ਹੈ ਅਤੇ ਅਕਤੂਬਰ 2024 ਤੋਂ ਦਸੰਬਰ 2024 ਤੱਕ ਲਗਪਗ 50 ਫੀਸਦੀ ਸਨੈਚਿੰਗ ਨੂੰ ਘਟਾਉਣ ਵਿੱਚ ਮਦਦ ਮਿਲੀ ਹੈ। ਰਾਤ ਦੀ ਚੈਕਿੰਗ ਦੌਰਾਨ 5711 ਵਾਹਨਾਂ ਦੇ ਟਰੈਫ਼ਿਕ ਚਲਾਨ ਕੀਤੇ ਗਏ ਹਨ ਜਦਕਿ ਦਸੰਬਰ 2024 ਤੋਂ ਹੁਣ ਤੱਕ 51 ਵਾਹਨ ਜ਼ਬਤ ਕੀਤੇ ਗਏ ਹਨ। ਇੰਜ ਹੀ ਪਿਛਲੇ ਸਾਲ 1,61,742 ਟਰੈਫ਼ਿਕ ਚਲਾਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ 69,260 ਈ-ਚਾਲਾਨ ਅਤੇ 2189 ਡਰੰਕ ਐਂਡ ਡਰਾਈਵ ਚਲਾਨ ਸ਼ਾਮਲ ਹਨ। ਨਾਕਿਆਂ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਹੋਈ ਹੈ। 2025 ਵਿੱਚ ਹੁਣ ਤੱਕ ਅਪਰਾਧ ਦੇ ਸ਼ੱਕੀ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ 448 ਕਾਰਵਾਈਆਂ ਕੀਤੀਆਂ ਗਈਆਂ ਹਨ। ਲੋਕਾਂ ਨੂੰ ਅਪਰਾਧਿਕ ਗਤੀਵਿਧੀਆਂ ਤੋਂ ਸੁਰੱਖਿਅਤ ਰੱਖਣ ਲਈ ਥਾਣਾ ਜ਼ੀਰਕਪੁਰ ਖੇਤਰ ਵਿੱਚ 70 ਰੇਡੀਓ ਫਰੀਕੁਐਂਸੀ ਆਧਾਰਿਤ ਵਾਇਰਲੈੱਸ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਜਦੋਂਕਿ ਮੁਹਾਲੀ ਦੇ ਪ੍ਰਮੁੱਖ ਬਾਜ਼ਾਰਾਂ ਫੇਜ਼-3ਬੀ2 ਅਤੇ ਜੁਬਲੀ ਵਾਕ ਵਿਖੇ ਅਪਰਾਧ ਦੀ ਰੋਕਥਾਮ ਲਈ 35 ਸੀਸੀਟੀਵੀ ਕੈਮਰੇ ਲਾਏ ਗਏ ਹਨ। ਇਸ ਨਾਲ ਬਾਜ਼ਾਰਾਂ ਵਿੱਚ ਗੁੰਡਾਗਰਦੀ ਨੂੰ ਰੋਕਣ ਵਿੱਚ ਮਦਦ ਮਿਲੀ ਹੈ।
ਇਸੇ ਦੌਰਾਨ ਵਿਸ਼ੇਸ਼ ਡੀਜੀਪੀ ਨੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐੱਸਐੱਸਪੀ ਦੀਪਕ ਪਾਰਿਕ ਨਾਲ ਥਾਣਾ ਮਟੌਰ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿੱਚ ਐਸਪੀ (ਡੀ) ਡਾ. ਜਯੋਤੀ ਯਾਦਵ, ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਮਟੌਰ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਦੀਪ ਤਰੀਕਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੱਚਿਆਂ ਦੀ ਜ਼ਿੰਦਗੀ ਦਾ ਸਵਾਲ: ਪ੍ਰਾਈਵੇਟ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ, ਜ਼ਰੂਰੀ ਹਦਾਇਤਾਂ ਜਾਰੀ

ਬੱਚਿਆਂ ਦੀ ਜ਼ਿੰਦਗੀ ਦਾ ਸਵਾਲ: ਪ੍ਰਾਈਵੇਟ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ, ਜ਼ਰੂਰੀ ਹਦਾਇਤਾਂ ਜਾਰੀ ਨਬਜ਼-ਏ-ਪ…