Nabaz-e-punjab.com

ਸੰਤ ਈਸ਼ਰ ਸਿੰਘ ਸਕੂਲ ਵਿੱਚ ‘ਕੈਂਸਰ ਡੇਅ’ ਦੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7 ਮੁਹਾਲੀ ਵਿੱਚ ਵਿਸ਼ਵ ਕੈਂਸਰ ਡੇਅ ਦੇ ਮੌਕੇ ’ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਮਾਤ ਪਹਿਲੀ ਤੇ ਦੂਜੀ ਦੁਆਰਾ ਆਯੋਜਿਤ ਕੀਤੀ ਗਈ ਪ੍ਰਾਰਥਨਾ ਸਭਾ ਦਾ ਮੁਖ ਉਦੇਸ਼ ਵਿਦਿਆਰਥੀਆਂ ਨੂੰ ਕੈਂਸਰ ਨਾਲ ਸੰਬੰਧਿਤ ਜਾਣਕਾਰੀ ਪ੍ਰਦਾਨ ਕਰਨਾ ਸੀ। ਬੱਚਿਆਂ ਨੇ ਭਾਸ਼ਣ, ਸ਼ੋਅ ਐਂਡ ਟੇਲ, ਕਵਿਤਾ ਦੁਆਰਾ ਅਜਿਹੀ ਨਾਮੁਰਾਦ ਬੀਮਾਰੀ ਦੇ ਲੱਛਣ ਅਤੇ ਇਸ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ‘ਵਿਸ਼ਵ ਕੈਂਸਰ ਡੇਅ’ 4 ਫਰਵਰੀ ਨੂੰ ਮਨਾਇਆ ਜਾਂਦਾ ਹੈ। ਹਰ ਸਾਲ ਲੱਖਾਂ ਲੋਕ ਇਸ ਬੀਮਾਰੀ ਨਾਲ ਆਪਣੀ ਜਾਨ ਗਵਾ ਲੈਂਦੇ ਹਨ। ਇਸ ਦਾ ਪ੍ਰਮੁੱਖ ਕਾਰਨ ਤੰਬਾਕੂ ਦਾ ਸੇਵਨ ਹੈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਂਸਰ ਤੰਬਾਕੂ ਦੇ ਨਾਲ-ਨਾਲ ਹੋਰ ਕਈ ਕਾਰਨਾਂ ਕਰਕੇ ਹੁੰਦਾ ਹੈ ਜਿਵੇਂ ਜ਼ਿਆਦਾ ਵਜ਼ਨ, ਫਲਾਂ ਤੇ ਸਬਜ਼ੀਆਂ ਦਾ ਘੱਟ ਪ੍ਰਯੋਗ, ਹਵਾ ਪ੍ਰਦੂਸ਼ਣ, ਜ਼ਿਆਦਾ ਧੁੱਪ ਵਿੱਚ ਰਹਿਣਾ ਆਦਿ ਸਾਡਾ ਫਰਜ਼ ਹੈ ਕਿ ਕੈਂਸਰ ਦੇ ਰੋਗੀ ਨਾਲ ਸਾਨੂੰ ਪਿਆਰ ਭਰਿਆ ਵਿਹਾਰ ਕਰਨਾ ਚਾਹੀਦਾ ਹੈ ਤੇ ਉਸ ਦੀ ਹਰ ਇੱਛਾ ਪੂਰੀ ਕਰਨੀ ਚਾਹੀਦੀ ਹੈ ਤੇ ਉਸ ਨੂੰ ਖੁਸ਼ ਰੱਖਣਾ ਚਾਹੀਦਾ ਹੈ। ਸਕੂਲ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਦੱਸਿਆ ਕੇ ਕੈਂਸਰ ਇੱਕ ਭਿਆਨਕ ਬੀਮਾਰੀ ਹੈ। ਇਸ ਤੋਂ ਬਚਣ ਲਈ ਸਾਨੂੰ ਰੋਜ਼ ਮਰਾ ਦੀ ਜ਼ਿੰਦਗੀ ਵਿੱਚ ਆਪਣੇ ਖਾਣ-ਪੀਣ, ਜੀਵਨ ਸ਼ੈਲੀ ਤੇ ਕਸਰਤ ਆਦਿ ਦਾ ਧਿਆਨ ਰੱਖਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…