Nabaz-e-punjab.com

ਵਿਸ਼ਵ ਸੰਵਿਧਾਨ ਦਿਵਸ ’ਤੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਵਿਸ਼ਵ ਸੰਵਿਧਾਨ ਦਿਵਸ ਦੇ ਮੌਕੇ ’ਤੇ ਅੱਜ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜ੍ਹਿਆ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਨੇ ਭਾਰਤੀਆਂ ਨੂੰ ਇੱਕਜੱੁਟ, ਸਮਾਜਵਾਦੀ, ਲੋਕਤੰਤਰੀ, ਧਰਮ-ਨਿਰਪੇਖ ਕਰਨ ਲਈ ਸੰਵਿਧਾਨ ਵਿੱਚ ਖਾਸ ਜ਼ਿਕਰ ਕੀਤਾ ਹੈ। ਭਾਰਤੀ ਸੰਵਿਧਾਨ ਦੇਸ਼ ਦੇ ਨਾਗਰਿਕਾਂ ਲਈ ਨਿਆਂ, ਸੁਤੰਤਰਤਾ ਨੂੰ ਸੁਰੱਖਿਅਤ ਕਰਦਾ ਹੈ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਭਾਰਤ ਸੰਵਿਧਾਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋਇਆ ਸੀ। ਸੰਵਿਧਾਨ ਨੂੰ ਬਣਾਉਣ ਵਾਲੀ ਕਮੇਟੀ ਦੇ ਮੁੱਖ ਮੈਂਬਰ ਡਾ. ਭੀਮ ਰਾਓ ਅੰਬੇਦਕਰ ਸਨ। ਜਿਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਨਿਰਮਾਤਾ ਵੀ ਕਿਹਾ ਜਾਂਦਾ ਹੈ। ਸੰਵਿਧਾਨ ਨੂੰ ਸੰਸਾਰ ਦੇ ਸਭ ਤੋਂ ਵੱਡੇ ਸੰਵਿਧਾਨ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਇਹ ਸੰਵਿਧਾਨ ਹਸਤਲਿਖਤ ਸੰਵਿਧਾਨ ਹੈ ਜੋ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਪ੍ਰਿੰਸੀਪਲ ਨੇ ਕਿਹਾ ਕਿ ਸੰਵਿਧਾਨ ਤੋਂ ਦੇਸ਼ ਵਾਸੀਆਂ ਨੂੰ ਆਪਣੇ ਮੌਲਿਕ ਕਰਤਵਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਮਿਲਦੀ ਹੈ। ਵਿਸ਼ਵ ਸੰਵਿਧਾਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਇਸ ਪ੍ਰਤੀ ਸੁਚੇਤ ਕਰਨਾ ਅਤੇ ਸਮਾਜ ਵਿੱਚ ਇਸ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …