nabaz-e-punjab.com

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਨੂੰ ਵਧੀਆਂ ਸੇਵਾਵਾਂ ਲਈ ਮਿਲੇ ਦੋ ਵਿਸ਼ੇਸ਼ ਇਨਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਮੁਹਾਲੀ ਨੂੰ ਬਿਹਤਰ ਸਹਿਯੋਗ ਪ੍ਰਕਿਰਿਆ ਅਤੇ ਸਭ ਤੋਂ ਵਧੀਆ ਵਾਤਾਵਰਨ ਮਾਹੌਲ ਸਿਰਜਣ ਦੇ ਬਦਲੇ ਦੋ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ ਹੈ। ਸਕੂਲ ਨੇ ਇਹ ਸਨਮਾਨ ਚੰਡੀਗੜ੍ਹ ਦੀ ਇੱਕ ਅਖ਼ਬਾਰ ਵੱਲੋਂ ਕਰਵਾਏ ਮੁਕਾਬਲੇ ਵਿੱਚ ਜਿੱਤੇ ਹਨ। ਇਸ ਮੁਕਾਬਲੇ ਵਿੱਚ ਟਰਾਈਸਿਟੀ ਦੇ ਲਗਭਗ 200 ਤੋਂ ਵੱਧ ਸਕੂਲਾਂ ਨੇ ਹਿੱਸਾ ਲਿਆ ਸੀ। ਜਿਸ ਵਿੱਚ ਸੰਤ ਈਸ਼ਰ ਸਿੰਘ ਸਕੂਲ ਨੇ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਸਨਮਾਨ ਹਾਸਲ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੂੰ ਇਨ੍ਹਾਂ ਵਿਸ਼ੇਸ਼ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ।
ਅੱਜ ਸਕੂਲ ਦੇ ਵਿਹੜੇ ਵਿੱਚ ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਪਿੰ੍ਰਸੀਪਲ ਸ੍ਰੀਮਤੀ ਇੰਦਰਜੀਤ ਸੰਧੂ ਨੇ ਦੱਸਿਆ ਕਿ ਸੰਤ ਈਸ਼ਰ ਸਿੰਘ ਸਕੂਲ ਹਮੇਸ਼ਾ ਹੀ ਸਮਾਜ ਵਿੱਚ ਸਕਾਰਾਤਮਿਕ ਸੋਚ ਪੈਦਾ ਕਰਦਾ ਹੈ। ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਵੱਛ ਭਾਰਤ ਅਭਿਆਨ, ਸੁਰੱਖਿਅਤ ਡਰਾਈਵਿੰਗ, ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ, ਗਰੀਨ ਦਿਵਾਲੀ, ਰੈਲੀਆਂ ਅਤੇ ਨੁੱਕੜ ਨਾਟਕਾਂ ਰਾਹੀ ਸਮਾਜ ਵਿੱਚ ਸੁਧਾਰ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ 100 ਲੋੜਵੰਦ ਲੜਕੀਆਂ ਦੀ ਪੜ੍ਹਾਈ ਲਈ ਪੂਰਾ ਸਹਿਯੋਗ ਦਿੱਤਾ ਗਿਆ ਹੈ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਸਕੂਲ ਨੂੰ ਸਨਮਾਨ ਮਿਲਣ ’ਤੇ ਖ਼ੁਸ਼ੀ ਪ੍ਰਗਟ ਕੀਤੀ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…