ਮੁਹਾਲੀ ਨੂੰ ਸੈਨੇਟਾਈਜ਼ ਕਰਨ ਲਈ ਸਿਹਤ ਮੰਤਰੀ ਵੱਲੋਂ ਵਿਸ਼ੇਸ਼ ਟੈਂਕਰ ਰਵਾਨਾ

ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਭੇਜਿਆ 40 ਹਜ਼ਾਰ ਲੀਟਰ ਸਮਰੱਥਾ ਵਾਲਾ ਵੱਡਾ ਟੈਂਕਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਪੰਜਾਬ ਨੂੰ ਕਰੋਨਾਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਜਿੱਥੇ ਕਰੋਨਾ ਦੇ ਪਾਜ਼ੇਟਿਵ ਮਾਮਲੇ ਵਧ ਰਹੇ ਹਨ, ਉੱਥੇ ਵੱਡੀ ਗਿਣਤੀ ਵਿੱਚ ਰੋਜ਼ਾਨਾ ਕਾਫੀ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਇਹ ਪ੍ਰਗਟਾਵਾ ਅੱਜ ਸ਼ਾਮ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਲਈ ਸੂਬੇ ਦੇ ਸਭ ਤੋਂ ਵੱਡੇ 40 ਹਜ਼ਾਰ ਦੀ ਸਮਰਥਾ ਵਾਲੇ ਟੈਂਕਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਮੁਹਾਲੀ ਲਈ ਇਹ ਟੈਂਕਰ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸ੍ਰੀ ਸਿੱਧੂ ਦੀ ਅਪੀਲ ’ਤੇ ਮੁਹਾਲੀ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਮਹਾਂਮਾਰੀ ਨਾਲ ਜੰਗ ਬੜੇ ਤਕੜੇ ਢੰਗ ਨਾਲ ਲੜ ਰਹੀ ਹੈ, ਉੱਥੇ ਹੀ ਲਾਕਡਾਊਨ ਕਾਰਨ ਪ੍ਰਭਾਵਿਤ ਹੋ ਰਹੀ ਗਰੀਬ ਜਨਤਾ ਨੂੰ ਰਾਸ਼ਨ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਇਸ ਟੈਂਕਰ ਦੀ ਮਦਦ ਨਾਲ ਸ਼ਹਿਰ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਜਾਵੇਗਾ ਤਾਂ ਜੋ ਵਾਇਰਸ ਦਾ ਖ਼ਾਤਮਾ ਕੀਤਾ ਜਾ ਸਕੇ।
ਇਸ ਮੌਕੇ ਰਾਣਾ ਸ਼ੂਗਰ ਮਿੱਲ ਦੇ ਮਾਲਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਕਰਫਿਊ ਦੇ ਚੱਲਦਿਆਂ ਉਨ੍ਹਾਂ ਇਹ ਟੈਂਕਰ ਤਿਆਰ ਕਰਵਾ ਕੇ ਵੱਖ-ਵੱਖ ਸ਼ਹਿਰਾਂ ਵਿੱਚ ਭੇਜੇ ਜਾ ਰਹੇ ਹਨ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਰੋਨਾਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਫਤਿਹ ਹਾਸਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੈਂਕਰਾਂ ਨਾਲ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਸ਼ਹਿਰਾਂ ਵਿੱਚ ਕੀਤੀ ਜਾ ਚੁੱਕੀ ਹੈ ਅਤੇ ਲੋੜ ਪੈਣ ’ਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਟੈਂਕਰ ਭੇਜੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਡਾ. ਰਾਜ ਕੁਮਾਰ ਵੇਰਕਾ, ਮੁਹਾਲੀ ਦੇ ਕਮਿਸ਼ਨਰ ਕਮਲ ਗਰਗ, ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਜਸਬੀਰ ਸਿੰਘ ਮਣਕੂ, ਨਛੱਤਰ ਸਿੰਘ, ਕਾਂਗਰਸ ਆਗੂ ਨਰਪਿੰਦਰ ਸਿੰਘ ਰੰਗੀ, ਗੁਰਸਾਹਿਬ ਸਿੰਘ, ਜਤਿੰਦਰ ਆਨੰਦ, ਕਮਲਦੀਪ ਸਿੰਘ ਬੰਨੀ, ਅਮਨਪ੍ਰੀਤ ਵਿਕਟਰ, ਨਵਨੀਤ ਤੋਕੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …