Share on Facebook Share on Twitter Share on Google+ Share on Pinterest Share on Linkedin ਮੁਹਾਲੀ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ 2720 ਪ੍ਰਵਾਸੀ ਮਜ਼ਦੂਰਾਂ ਨੂੰ ਯੂਪੀ, ਬਿਹਾਰ ਵਾਪਸ ਭੇਜਿਆ 9 ਦਿਨਾਂ ਵਿੱਚ 15144 ਪ੍ਰਵਾਸੀ ਪਰਿਵਾਰਾਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਿਆ: ਸਹਿਗਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ: ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਣ ਦਾ ਸਿਲਸਿਲਾ ਜਾਰੀ ਹੈ। ਅੱਜ ਨੌਵੇਂ ਦਿਨ ਮੁਹਾਲੀ ਰੇਲਵੇ ਸਟੇਸ਼ਨ ਤੋਂ 2740 ਪ੍ਰਵਾਸੀ ਵਿਅਕਤੀਆਂ ਨੂੰ ਦੋ ਵਿਸ਼ੇਸ਼ ਰੇਲਗੱਡੀਆਂ ਰਾਹੀਂ ਯੂਪੀ ਅਤੇ ਬਿਹਾਰ ਦੇ ਪੱਛਮੀ ਚੰਪਾਰਣ ਦੇ ਬੇਤਿਆਂ ਇਲਾਕੇ ਵਿੱਚ ਵਾਪਸ ਭੇਜਿਆ ਗਿਆ। ਇਕ ਨਾਨ ਸਟਾਪ ਵਿਸ਼ੇਸ਼ ਰੇਲ ਗੱਡੀ ਅੱਜ ਸਵੇਰੇ 10 ਵਜੇ ਮੁਹਾਲੀ ਰੇਲਵੇ ਸਟੇਸ਼ਨ ਤੋਂ ਯੂਪੀ ਲਈ ਰਵਾਨਾ ਹੋਈ। ਜਿਸ ਨੂੰ ਐਸਡੀਐਮ ਜਗਦੀਪ ਸਹਿਗਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ 9 ਦਿਨਾਂ ਵਿੱਚ ਹੁਣ ਤੱਕ 15 ਹਜ਼ਾਰ 144 ਪ੍ਰਵਾਸੀ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਿਆ ਜਾ ਚੁੱਕਾ ਹੈ। ਐਸਡੀਐਮ ਨੇ ਦੱਸਿਆ ਕਿ ਹਰਦੋਈ (ਯੂਪੀ) ਲਈ ਰੇਲਗੱਡੀ ਵਿੱਚ ਮੁਹਾਲੀ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ 1392 ਪ੍ਰਵਾਸੀ ਮਜ਼ਦੂਰ ਸਵਾਰ ਸਨ। ਜਦੋਂਕਿ ਸ਼ਾਮ ਵਾਲੀ ਗੱਡੀ ਵਿੱਚ 1328 ਪ੍ਰਵਾਸ਼ੀਆਂ ਨੂੰ ਬਿਹਾਰ ਦੇ ਪੱਛਮੀ ਚੰਪਾਰਣ ਦੇ ਬੇਤਿਆਂ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਮੱਧ ਪ੍ਰਦੇਸ਼ ਦੇ 734 ਪ੍ਰਵਾਸੀ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਹਿੰਦ ਭੇਜਿਆ ਜਿੱਥੋਂ ਉਹ ਗਵਾਲੀਅਰ ਅਤੇ ਬੀਨਾ ਵਿੱਚ ਠਹਿਰਾਅ ਨਾਲ ਕਟਨੀ ਲਈ ਰੇਲ ਗੱਡੀ ਵਿੱਚ ਸਵਾਰ ਹੋਏ। ਸ੍ਰੀ ਸਹਿਗਲ ਨੇ ਦੱਸਿਆ ਕਿ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਯੂਪੀ ਅਤੇ ਬਿਹਾਰ ਲਈ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਗਈ। ਇਨ੍ਹਾਂ ਨੂੰ ਮੁਹਾਲੀ ਰੇਲਵੇ ਸਟੇਸ਼ਨ ਤੱਕ ਲਿਆਉਣ ਵਾਲੀਆਂ ਬੱਸਾਂ ਨੂੰ ਵੀ ਚੰਗੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਵਾਸੀ ਵਿਅਕਤੀਆਂ ਨੂੰ ਪੈਕ ਕੀਤਾ ਹੋਏ ਖਾਣੇ ਦੇ ਪੈਕੇਟ, ਪੀਣ ਵਾਲਾ ਪਾਣੀ ਅਤੇ ਬੱਚਿਆਂ ਨੂੰ ਚਾਕਲੇਟ ਅਤੇ ਬਿਸਕੁਟ ਆਦਿ ਦਿੱਤੇ ਗਏ। ਅਧਿਕਾਰੀ ਨੇ ਦੱਸਿਆ ਕਿ ਰੇਲ ਗੱਡੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ। ਆਪਣੇ ਘਰਾਂ ਲਈ ਰਵਾਨਾ ਹੋਏ ਪ੍ਰਵਾਸੀ ਮਜ਼ਦੂਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੁਫ਼ਤ ਘਰ ਵਾਪਸੀ ਦੀ ਸਹੂਲਤ ਦੇਣ ਲਈ ਸ਼ੁਕਰਾਨਾ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ