ਮੁਹਾਲੀ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ 1304 ਪ੍ਰਵਾਸੀ ਮਜ਼ਦੂਰਾਂ ਨੂੰ ਬਿਹਾਰ ਵਾਪਸ ਭੇਜਿਆ

ਹੁਣ ਤੱਕ 10189 ਪ੍ਰਵਾਸੀ ਪਰਿਵਾਰਾਂ ਤੇ ਵਿਦਿਆਰਥੀਆਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਿਆ: ਸਹਿਗਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਣ ਦਾ ਸਿਲਸਿਲਾ ਜਾਰੀ ਹੈ। ਅੱਜ ਸੱਤਵੇਂ ਦਿਨ ਮੁਹਾਲੀ ਰੇਲਵੇ ਸਟੇਸ਼ਨ ਤੋਂ 1304 ਪ੍ਰਵਾਸੀ ਵਿਅਕਤੀਆਂ ਨੂੰ ਵਿਸ਼ੇਸ਼ ਰੇਲਗੱਡੀਆਂ ਰਾਹੀਂ ਬਿਹਾਰ ਦੇ ਪੱਛਮੀ ਚੰਪਾਰਣ ਜ਼ਿਲ੍ਹੇ ਦੇ ਬੋਤਿਆਂ ਇਲਾਕੇ ਵਿੱਚ ਵਾਪਸ ਭੇਜਿਆ ਗਿਆ। ਇਹ ਨਾਨ ਸਟਾਪ ਵਿਸ਼ੇਸ਼ ਰੇਲ ਗੱਡੀ ਅੱਜ ਦੁਪਹਿਰ 1 ਵਜੇ ਮੁਹਾਲੀ ਰੇਲਵੇ ਸਟੇਸ਼ਨ ਤੋਂ ਬਿਹਾਰ ਲਈ ਰਵਾਨਾ ਹੋਈ। ਜਿਸ ਨੂੰ ਐਸਡੀਐਮ ਜਗਦੀਪ ਸਹਿਗਲ ਅਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਸੱਤ ਦਿਨਾਂ ਵਿੱਚ ਹੁਣ ਤੱਕ 10 ਹਜ਼ਾਰ 189 ਪ੍ਰਵਾਸੀ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਪਿੱਤਰੀ ਰਾਜਾਂ ਵਿੱਚ ਭੇਜਿਆ ਜਾ ਚੁੱਕਾ ਹੈ।
ਨਾਇਬ ਤਹਿਸੀਲਦਾਰ ਗੁਰਪ੍ਰੀਤ ਢਿੱਲੋਂ ਨੇ ਬਿਹਾਰ ਜਾਣ ਵਾਲਿਆਂ ਵਿੱਚ 764 ਮਜ਼ਦੂਰ ਮੁਹਾਲੀ ਅਤੇ 540 ਡੇਰਾਬੱਸੀ ਵਿੱਚ ਰਹਿੰਦੇ ਸਨ। ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਬਿਹਾਰ ਲਈ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਗਈ। ਇਨ੍ਹਾਂ ਨੂੰ ਮੁਹਾਲੀ ਰੇਲਵੇ ਸਟੇਸ਼ਨ ਤੱਕ ਲਿਆਉਣ ਵਾਲੀਆਂ ਬੱਸਾਂ ਨੂੰ ਵੀ ਚੰਗੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਵਾਸੀ ਵਿਅਕਤੀਆਂ ਨੂੰ ਪੈਕ ਕੀਤਾ ਹੋਏ ਖਾਣੇ ਦੇ ਪੈਕੇਟ, ਪੀਣ ਵਾਲਾ ਪਾਣੀ ਅਤੇ ਬੱਚਿਆਂ ਨੂੰ ਚਾਕਲੇਟ ਅਤੇ ਬਿਸਕੁਟ ਆਦਿ ਦਿੱਤੇ ਗਏ। ਅਧਿਕਾਰੀ ਨੇ ਦੱਸਿਆ ਕਿ ਰੇਲ ਗੱਡੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ। ਆਪਣੇ ਘਰਾਂ ਲਈ ਰਵਾਨਾ ਹੋਏ ਪ੍ਰਵਾਸੀ ਮਜ਼ਦੂਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੁਫ਼ਤ ਘਰ ਵਾਪਸੀ ਦੀ ਸਹੂਲਤ ਦੇਣ ਲਈ ਸ਼ੁਕਰਾਨਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…