Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲਾਂ ਦੁਆਲੇ ਤੰਬਾਕੂ ਮੁਕਤ ਜ਼ੋਨਾਂ ਦੀ ਕੀਤੀ ਵਿਸ਼ੇਸ਼ ਮਾਰਕਿੰਗ: ਡੀਈਓ ਹਿੰਮਤ ਸਿੰਘ ਵਿਦਿਆਰਥੀਆਂ ਸਮੇਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਸਰਗਰਮ ਸਰਕਾਰੀ ਹਾਈ ਸਕੂਲ ਧਰਮਗੜ੍ਹ ਨੇੜੇ ਕੀਤੀ ਤੰਬਾਕੂ ਮੁਕਤ ਜ਼ੋਨ ਦੀ ਮਾਰਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ: ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਂਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਜ਼ਿਲਂ੍ਹੇ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਆਲੇ-ਦੁਆਲੇ 100 ਗਜ਼ ਦੇ ਘੇਰੇ ਵਿਚਲੀਆਂ ਸੜਕਾਂ ’ਤੇ ਤੰਬਾਕੂ ਮੁਕਤ ਜ਼ੋਨ ਸਬੰਧੀ ਵਿਸ਼ੇਸ਼ ਮਾਰਕਿੰਗ ਕੀਤੀ ਜਾ ਰਹੀ ਹੈ। ਜਿਸ ਤਹਿਤ ਸਰਕਾਰੀ ਹਾਈ ਸਕੂਲ ਧਰਮਗੜ੍ਹ ਦੇ ਦੁਆਲੇ ਤੰਬਾਕੂ ਮੁਕਤ ਜ਼ੋਨ ਦੀ ਵਿਸ਼ੇਸ਼ ਮਾਰਕਿੰਗ ਕੀਤੇ ਜਾਣ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੁਆਲੇ ਮਾਰਕਿੰਗ ਕੀਤੀ ਗਈ ਹੈ। ਇਸ ਦੇ ਨਾਲ ਤੰਬਾਕੂ ਵਿਰੋਧੀ ਜਾਗਰੂਕਤਾ ਬੋਰਡ ਵੀ ਲਗਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਂਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਿੰਮਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਸਮੇਤ ਲੋਕਾਂ ਨੂੰ ਤੰਬਾਕੂ ਸਬੰਧੀ ਕਾਨੂੰਨ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੁਆਲੇ ਤੰਬਾਕੂ ਮੁਕਤ ਜ਼ੋਨ ਦੀ ਵਿਸ਼ੇਸ਼ ਮਾਰਕਿੰਗ ਕੀਤੀ ਜਾ ਰਹੀ ਹੈ। ਡੀਈਓ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਸੜਕਾਂ ਉੱਤੇ ਪੀਲੀਆਂ ਪੱਟੀਆਂ ਬਣਾ ਕੇ ਤੰਬਾਕੂ ਮੁਕਤ ਜ਼ੋਨ ਖੇਤਰ ਲਿਖਿਆ ਗਿਆ ਹੈ ਅਤੇ ਸਕੂਲਾਂ ਦੀਆਂ ਕੰਧਾਂ ਉੱਤੇ ਵੀ ਤੰਬਾਕੂ ਮੁਕਤ ਜ਼ੋਨ ਸਬੰਧੀ ਜਾਣਕਾਰੀ ਦਰਸਾਈ ਗਈ ਹੈ। ਉਹਨਾਂ ਦੱਸਿਆ ਕਿ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਲੋਕਾਂ ਦੀ ਇਕੱਤਰਤਾ ਵਿੱਚ ਅਧਿਆਪਕਾਂ ਵੱਲੋਂ ਉਹਨਾਂ ਨੂੰ ਤੰਬਾਕੂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ’ਤੇ ਰੈਲੀਆਂ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਤੰਬਾਕੂ ਦੀ ਭੈੜੀ ਆਦਤ ਤੰਬਾਕੂ ਦੀ ਵਰਤੋਂ ਕਰਨ ਵਾਲੇ ਦਾ ਹੀ ਨਹੀਂ ਸਗੋਂ ਉਨਂਾਂ ਦੇ ਪਰਿਵਾਰ ਦਾ ਵੀ ਆਰਥਿਕ ਤੇ ਮਾਨਸਿਕ ਤੌਰ ’ਤੇ ਨੁਕਸਾਨ ਕਰਦੀ ਹੈ। ਇਸ ਲਈ ਖ਼ੁਦ ਵੀ ਇਸ ਲਾਹਨਤ ਤੋਂ ਬਚਿਆਂ ਜਾਵੇ ਅਤੇ ਅਪਣੇ ਦੋਸਤਾਂ-ਮਿੱਤਰਾਂ ਨੂੰ ਵੀ ਇਸ ਤੋਂ ਬਚਣ ਲਈ ਪ੍ਰੇਰਿਆ ਜਾਵੇ। ਉਨ੍ਹਾਂ ਦੱਸਿਆ ਕਿ ਤੰਬਾਕੂ ਵਿਰੋਧੀ ਕਾਨੂੰਨ ਤਹਿਤ ਸਕੂਲ ਜਾਂ ਵਿਦਿਅਕ ਅਦਾਰੇ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿੱਚ ਕੋਈ ਵੀ ਵਿਅਕਤੀ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ ਹੈ ਅਤੇ ਨਾ ਹੀ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਵੇਚੇ ਜਾ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ