ਤੇਜ਼ ਰਫ਼ਤਾਰ: ਬੇਕਾਬੂ ਕਾਰ ਏਅਰਪੋਰਟ ਸੜਕ ’ਤੇ ਪਲਟੀ, ਚਾਲਕ ਦੀ ਮੌਤ

ਮੁਹਾਲੀ ਕੌਮਾਂਤਰੀ ਏਅਰਪੋਰਟ ਚੌਕ ਨੇੜੇ ਸਵੇਰੇ ਤੜਕੇ 3 ਵਜੇ ਵਾਪਰਿਆ ਹਾਦਸਾ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਮੁਹਾਲੀ ਕੌਮਾਂਤਰੀ ਏਅਰਪੋਰਟ ਚੌਕ ਨੇੜੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਕੇ ਹੋ ਗਈ। ਮ੍ਰਿਤਕ ਦੀ ਪਛਾਣ ਹਤੀਸ਼ ਵਾਲੀਆ (30) ਵਾਸੀ ਪਿੰਜੌਰ ਵਜੋਂ ਹੋਈ ਹੈ। ਕਾਰ ਵਿੱਚ ਉਸ ਦੀ ਦੋਸਤ ਅੌਰਤ ਵੀ ਸਵਾਰ ਸੀ, ਜੋ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਸ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਂਚ ਅਧਿਕਾਰੀ ਏਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਹਤੀਸ਼ ਵਾਲੀਆ ਕੁਰਾਲੀ ਵਿੱਚ ਕਿਸੇ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਸੀ। ਉਹ ਅੱਜ ਸਵੇਰੇ ਤੜਕੇ ਕਰੀਬ 3 ਵਜੇ ਆਪਣੀ ਸਵਿਫ਼ਟ ਡਿਜ਼ਾਈਰ ਕਾਰ ਵਿੱਚ ਜ਼ੀਰਕਪੁਰ ਵਾਲੇ ਪਾਸਿਓਂ ਮੁਹਾਲੀ ਆ ਰਿਹਾ ਸੀ। ਕਾਰ ਵਿੱਚ ਇਕ ਅੌਰਤ ਵੀ ਸਵਾਰ ਸੀ, ਜੋ ਮਰਨ ਵਾਲੇ ਦੀ ਦੋਸਤ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਕਾਰ ਦੀ ਰਫ਼ਤਾਰ ਕਾਫੀ ਤੇਜ਼ ਹੋਣ ਕਾਰਨ ਅਚਾਨਕ ਬੇਕਾਬੂ ਹੋਈ ਕਾਰ ਏਅਰਪੋਰਟ ਸੜਕ ’ਤੇ ਫੁੱਟਪਾਥ ਨਾਲ ਟਕਰਾਉਣ ਉਪਰੰਤ ਕਈ ਪਲਟੀਆਂ ਖਾਦੇ ਹੋਏ ਦੂਜੇ ਪਾਸੇ ਜਾ ਕੇ ਸੜਕ ’ਤੇ ਪਲਟ ਗਈ।
ਇਸ ਦੌਰਾਨ ਕਾਰ ਦੀ ਤਾਕੀ ਖੁੱਲ੍ਹਣ ਕਾਰਨ ਚਾਲਕ ਹਤੀਸ਼ ਵਾਲੀਆ ਸੜਕ ’ਤੇ ਡਿੱਗ ਗਿਆ ਅਤੇ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਨਾਲ ਵਾਲੀ ਸੀਟ ’ਤੇ ਬੈਠੀ ਅੌਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਹ ਸਰਕਾਰ ਹਸਪਤਾਲ ਵਿੱਚ ਜੇਰੇ ਇਲਾਜ ਹੈ। ਪੁਲੀਸ ਅਨੁਸਾਰ ਜ਼ਖ਼ਮੀ ਅੌਰਤ ਦੀ ਇਕ ਲੱਤ ਟੁੱਟ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਅੌਰਤ ਬਿਆਨ ਦੇਣ ਦੇ ਕਾਬਲ ਨਹੀਂ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਬਹਾਦਰ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …