ਸਪੋਟਸ ਕਲੱਬ ਚਟੌਲੀ ਵੱਲੋਂ ਐਨਆਰਆਈ ਅਵਤਾਰ ਸਿੰਘ ਦਾ ਵਿਸ਼ੇਸ਼ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਮਾਰਚ:
ਇੱਥੋਂ ਦੇ ਨੇੜਲੇ ਪਿੰਡ ਚਟੌਲੀ ਵਿਖੇ ਸ. ਹਰੀ ਸਿੰਘ ਨੱਲੂਆਂ ਸਪੋਰਟਸ਼ ਕਲੱਬ ਵਲੋਂ ਨੌਜ਼ਵਾਨਾਂ ਨੂੰ ਖੇਡਾ ਪ੍ਰਤੀ ਉਤਸ਼ਹਿਤ ਕਰਨ ਦੇ ਮਨੋਰਥ ਨਾਲ ਇੱਕ ਕਬੱਡੀ ਕੱਪ ਕਰਵਾਇਆ ਗਿਆ। ਇਸ ਸਮਾਗਮ ਵਿੱਚ ਐਨ ਆਰ ਆਈ ਅਵਤਾਰ ਸਿੰਘ ਓ. ਕੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸੇ ਕਬੱਡੀ ਕੱਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਓ. ਕੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਦਹਾਕੇ ਦੌਰਾਨ ਜਿਹੜਾ ਸੰਤਾਪ ਭੋਗਿਆ ਹੈ ਉਸ ਤੋਂ ਅੱਕ ਕੇ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਹਾਕੇ ਦੌਰਾਨ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਕੈਪਟਨ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤੀ ਨਾਲ ਨਿਜੱਠੇਗੀ।
ਅਵਤਾਰ ਸਿੰਘ ਯੂ ਐਸ ਏ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਵਰਗ ਨੂੰ ਰੋਜ਼ਗਾਰ ਦੇ ਮੌਕੇ ਦੇਣੇ ਅਤੇ ਉਸਾਰੂ ਲੀਹਾਂ ਉਤੇ ਤੋਰਨਾਂ ਵੀ ਸਮੇਂ ਦੀ ਵੱਡੀ ਲੋੋੜ ਹੈ। ਇਸੇ ਦੌਰਾਨ ਕੋਂਸਲਰ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ। ਇਸੇ ਦੌਰਾਨ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਇਸੇ ਦੌਰਾਨ ਪ੍ਰਬੰਧਕਾਂ ਵੱਲੋਂ ਐਨਆਰਆਈ ਅਵਤਾਰ ਸਿੰਘ ਓਕੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕਾਲੀਆ, ਕੋਂਸਲਰ ਬਹਾਦਰ ਸਿੰਘ ਓਕੇ, ਡਾਕਟਰ ਅਸ਼ਵਨੀ ਸਰਮਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ,ਗੁਲਜ਼ਾਰ ਸਿੰਘ ਚਤਾਮਲੀ,ਬੱਬੂ ਮੁਹਾਲੀ,ਪਰਮਦੀਪ ਬੈਦਵਾਨ, ਜੱਸੀ ਧਨੋਆ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …