ਸਰਵਹਿਤਕਾਰੀ ਸਕੂਲ ਵਿਖੇ ਖੇਡ ਦਿਵਸ ਮਨਾਇਆ

ਨਿਊਜ਼ ਡੈਸਕ ਸਰਵਿਸ
ਮੁਹਾਲੀ, 4 ਦਸੰਬਰ
ਇੱਥੋਂ ਦੇ ਸੈਕਟਰ-71 ਸਥਿਤ ਜਤਿੰਦਰਵੀਰ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਭਾਰੀ ਉਤਸ਼ਾਹ ਮਨਾਇਆ ਗਿਆ। ਇਸ ਮੌਕੇ ਲੇਬਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂ ਕਿ ਸਮਾਰੋਹ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕੀਤੀ।
ਇਹ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਸਮਾਗਮ ਦਾ ਆਗਾਮ ਦੀਪ ਜਲਾਉਣ ਮਗਰੋਂ ਵਿਦਿਆਰਥੀਆਂ ਵੱਲੋਂ ਪੇਸ਼ ਗਣੇਸ਼ ਵੰਦਨਾ ਨਾਲ ਹੋਇਆ। ਇਸ ਤੋਂ ਪਹਿਲਾਂ ਸ੍ਰੀ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਖੇਡ ਦਿਵਸ ਮੌਕੇ ਕਰਵਾਏ ਮੁਕਾਬਲਿਆਂ ਵਿੱਚ ਸਕੂਲ ਦੇ ਪ੍ਰੀ ਨਰਸਰੀ ਤੋਂ ਲੈ ਕੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਦੀ ਰੇਸ ਵੀ ਕਰਵਾਈ ਗਈ। ਜਿਸ ਵਿੱਚ ਮਾਪਿਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਜਦੋਂ ਕਿ ਸਕੂਲ ਅਧਿਆਪਕਾਂ ਦੀ ਮਿਉਜ਼ਿਕਲ ਚੇਅਰ ਰੇਸ ਵੀ ਕਰਵਾਈ ਗਈ ਹੈ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਚਰਨ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…