
ਨੌਜਵਾਨਾਂ ਨੂੰ ਸਿਹਤਮੰਦ ਤੇ ਖੇਡਾਂ ਦੇ ਅਨੁਕੂਲ ਵਾਤਾਵਰਨ ਬਣਾਉਣਾ ਸਾਡੀ ਪਹਿਲ: ਸਰਬਜੀਤ ਸਮਾਣਾ
ਆਜ਼ਾਦ ਗਰੁੱਪ ਨੇ ਪਿੰਡ ਤੰਗੋਰੀ ਦੇ ਨੌਜਵਾਨਾਂ ਨੂੰ ਦਿੱਤੀ ਖੇਡ ਕਿੱਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਖੇਡਾਂ ਨਾਲ ਜੋੜ ਕੇ ਰੱਖਣ ਲਈ ਅਨੁਕੂਲ ਵਾਤਾਵਰਨ ਤਿਆਰ ਕਰਨਾ ਆਜ਼ਾਦ ਗਰੁੱਪ ਦੀ ਪਹਿਲ ਹੈ ਅਤੇ ਇਸ ਵਾਸਤੇ ਆਜ਼ਾਦ ਗਰੁੱਪ ਵੱਲੋਂ ਨੌਜਵਾਨਾਂ ਨੂੰ ਖੇਡਾਂ ਵਾਸਤੇ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਖੇਡ ਕਿੱਟਾ ਵੰਡੀਆਂ ਜਾ ਰਹੀਆਂ ਹਨ। ਇਹ ਗੱਲ ਆਜ਼ਾਦ ਗਰੁੱਪ ਦੇ ਕੌਂਸਲਰ ਅਤੇ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਤੰਗੋਰੀ ਦੇ ਨੌਜਵਾਨਾਂ ਨੂੰ ਖੇਡ ਕਿੱਟ ਵੰਡਣ ਮੌਕੇ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਵੱਲੋਂ ਮੁਹਾਲੀ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਖੇਡਾਂ ਵੱਲ ਧਿਆਨ ਦੇਣ ਅਤੇ ਨਸ਼ਿਆਂ ਤੋੱ ਵੀ ਬਚੇ ਰਹਿਣ।
ਸਰਬਜੀਤ ਸਮਾਣਾ ਨੇ ਦੱਸਿਆ ਕਿ ਆਜਾਦ ਗਰੁੱਪ ਦੇ ਮੁਖੀ ਅਤੇ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਗਰੁੱਪ ਦੀ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਸੀ ਕਿ ਨੌਜਵਾਨਾਂ ਲਈ ਸਿਹਤਮੰਦ ਅਤੇ ਖੇਡ ਅਨੁਕੂਲ ਵਾਤਾਵਰਨ ਤਿਆਰ ਕਰਨ ਲਈ ਕੰਮ ਕੀਤਾ ਜਾਵੇ ਤਾਂ ਜੋ ਇਸ ਖੇਤਰ ਦੇ ਨੌਜਵਾਨ ਤੰਦਰੁਸਤ ਜੀਵਨ ਜੀਅ ਸਕਣ ਦੇ ਨਾਲ-ਨਾਲ ਸਮਾਜ ਨੂੰ ਚੰਗੀ ਸੇਧ ਦੇਣ ਦੇ ਸਮਰਥ ਹੋਣ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਮੁਹਾਲੀ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਤਹਿਤ ਪਿੰਡ ਤੰਗੋਰੀ ਦੇ ਨੌਜਵਾਨਾਂ ਨੂੰ ਖੇਡ ਕਿੱਟ ਦਿੱਤੀ ਗਈ ਹੈ ਅਤੇ ਨੌਜਵਾਨਾਂ ਦੀ ਲੋੜ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਰੁਪਿੰਦਰ ਸਿੰਘ, ਹੈਪੀ, ਹਰਪ੍ਰੀਤ ਸਿੰਘ, ਜ਼ਿੰਦਾ, ਰਵੀ ਸਿਕੰਦਰ ਸਿੰਘ, ਪ੍ਰਿੰਸ, ਮਨੀ ਸੁਰਜੀਤ, ਸਮਿੱਥ, ਰਣਧੀਰ ਗਗਨ, ਮੰਗੂ, ਬੂਟਾ ਅਤੇ ਹੋਰ ਨੌਜਵਾਨ ਹਾਜ਼ਰ ਸਨ।