Nabaz-e-punjab.com

ਸਿਹਤ ਵਿਭਾਗ ਵੱਲੋਂ ਤੰਬਾਕੂਨੋਸ਼ੀ ਦੇ ਦੋਸ਼ ਵਿੱਚ ਪੀਸੀਏ ਸਟੇਡੀਅਮ ਵਿੱਚ ਕ੍ਰਿਕਟ ਪ੍ਰੇਮੀਆਂ ਕੱਟੇ ਚਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਸਿਹਤ ਵਿਭਾਗ ਦੀ ਤੰਬਾਕੂ ਰੋਕਥਾਮ ਟੀਮ ਨੇ ਸ਼ਹਿਰ ਦੇ ਇੱਥੋਂ ਦੇ ਪੀਸੀਏ ਸਟੇਡੀਅਮ ਵਿੱਚ ਚੱਲ ਰਹੇ ਤੀਜੇ ਆਈਪੀਐਲ ਮੈਚ ਦੌਰਾਨ ਸਿਗਰਟਨੋਸ਼ੀ ਦੇ ਦੋਸ਼ ਵਿੱਚ ਸੱਤ ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਉਨ੍ਹਾਂ ਕੋਲੋਂ ਮੌਕੇ ’ਤੇ ਹੀ 1100 ਰੁਪਏ ਜੁਰਮਾਨਾ ਵਸੂਲਿਆਂ ਗਿਆ। ਤੰਬਾਕੂ ਵਿਰੋਧੀ ਟੀਮ ਦੀ ਅਗਵਾਈ ਕਰ ਰਹੇ ਨੋਡਲ ਅਫ਼ਸਰ ਡਾ. ਐਚਐਸ ਚੀਮਾ ਨੇ ਦੱਸਿਆ ਕਿ ਆਈਪੀਐਲ ਮੈਚਾਂ ਨੂੰ ਦੇਖਦਿਆਂ ਕ੍ਰਿਕਟ ਸਟੇਡੀਅਮ ਵਿੱਚ ਤੰਬਾਕੂਨੋਸ਼ੀ ਨੂੰ ਰੋਕਣ ਲਈ ਵਿਸ਼ੇਸ਼ ਟੀਮ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਟੀਮ ਨੇ ਦੱਸਿਆ ਕਿ ਕ੍ਰਿਕਟ ਮੈਚ ਦੌਰਾਨ ਸਟੇਡੀਅਮ ਵਿੱਚ ਕਈ ਵਿਅਕਤੀ ਸਿਗਰਟ ਪੀ ਰਹੇ ਸਨ। ਜਿਨ੍ਹਾਂ ਦੇ ਚਲਾਨ ਕੀਤੇ ਗਏ ਅਤੇ ਮੌਕੇ ’ਤੇ ਹੀ ਜੁਰਮਾਨਾ ਕੀਤਾ ਗਿਆ। ਚਲਾਨ ਦੀ ਕਾਰਵਾਈ ਮਗਰੋਂ ਉਕਤ ਕ੍ਰਿਕਟ ਪ੍ਰੇਮੀਆਂ ਨੂੰ ਤੰਬਾਕੂ ਦਾ ਸੇਵਨ ਕਰਨ ਨਾਲ ਮਨੁੱਖੀ ਸਰੀਰ ਦੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਦੇਸ਼ ਭਰ ਵਿੱਚ ਜਨਤਕ ਥਾਵਾਂ ਉੱਤੇ ਤੰਬਾਕੂਨੋਸ਼ੀ ਬਾਰੇ 11 ਸਾਲ ਪਹਿਲਾਂ 2 ਅਕਤੂਬਰ 2008 ਨੂੰ ਮੁਕੰਮਲ ਪਾਬੰਦੀ ਲਾਈ ਗਈ ਸੀ। ਜਿਸ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੂੰ ਤੰਬਾਕੂ ਮੁਕਤ ਜ਼ੋਨ ਘੋਸ਼ਿਤ ਕੀਤਾ ਜਾ ਚੁੱਕ ਹੈ ਅਤੇ ਉਂਜ ਵੀ ਨਿਯਮਾਂ ਅਨੁਸਾਰ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨਾ ਕਾਨੂੰਨੀ ਅਪਰਾਧ ਹੈ।
ਡਾ. ਚੀਮਾ ਨੇ ਦੱਸਿਆ ਕਿ ਟੀਮ ਨੇ ਪਿਛਲੇ ਦੋ ਮੈਚਾਂ ਦੌਰਾਨ ਵੀ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਸਨ। ਜਿਸ ਦੇ ਤਹਿਤ ਹੁਣ ਤੱਕ ਕੁੱਲ 23 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ ਅਤੇ 3720 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਕੀ ਮੈਚਾਂ ਦੌਰਾਨ ਵੀ ਇਹ ਕਾਰਵਾਈ ਜਾਰੀ ਰਹੇਗੀ। ਟੀਮ ਵਿੱਚ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਸਹਾਇਕ ਨੋਡਲ ਅਫ਼ਸਰ ਭੁਪਿੰਦਰ ਸਿੰਘ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …