ਖੇਡ ਸਟੇਡੀਅਮਾਂ ਦੀ 5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ-ਕਲਪ ਕੀਤੀ ਜਾਵੇਗੀ: ਆਸ਼ਿਕਾ ਜੈਨ

ਡੀਸੀ ਆਸ਼ਿਕਾ ਜੈਨ ਵੱਲੋਂ ਫੇਜ਼-5 ਦਾ ਖੇਡ ਸਟੇਡੀਅਮ 15 ਦਿਨਾਂ ’ਚ ਖਿਡਾਰੀਆਂ ਲਈ ਖੋਲ੍ਹਣ ਦੇ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਦੇਣ ਲਈ ਸ਼ਹਿਰ ਦੇ ਪੰਜ ਸਟੇਡੀਅਮ ਦਾ ਤਕਰੀਬਨ 5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਅੱਜ ਸਥਾਨਕ ਫੇਜ਼-5 ਦੇ ਖੇਡ ਸਟੇਡੀਅਮ ਦੇ ਨਵੀਨੀਕਰਨ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਥੋਂ ਦੇ ਫੇਜ਼-5, ਫੇਜ਼-6, ਫੇਜ਼-7, ਫੇਜ਼-11 ਅਤੇ ਸੈਕਟਰ-71 ਦੇ ਸਟੇਡੀਅਮ ਦਾ ਨਵੀਨੀਕਰਨ ਕੀਤਾ ਗਿਆ ਹੈ ਤਾਂ ਜੋ ਖਿਡਾਰੀਆਂ ਨੂੰ ਪ੍ਰੈਕਟਿਸ ਕਰਨ ਲਈ ਵਧੀਆ ਮਾਹੌਲ ਅਤੇ ਮਿਆਰੀ ਖੇਡ ਸਹੂਲਤਾਂ ਪ੍ਰਾਪਤ ਹੋ ਸਕਣ। ਇਨ੍ਹਾਂ ਸਟੇਡੀਅਮਾਂ ਦਾ ਪ੍ਰਬੰਧ ਗਮਾਡਾ ਵੱਲੋਂ ਕੀਤਾ ਜਾ ਰਿਹਾ ਹੈ। ਫੇਜ਼-5 ਦੇ ਖੇਡ ਸਟੇਡੀਅਮ ਵਿੱਚ ਸਵੀਮਿੰਗ-ਪੂਲ ਤੋਂ ਇਲਾਵਾ ਬੈਡਮਿੰਡਨ, ਬਾਸਕਟ-ਬਾਲ ਅਤੇ ਟੇਬਲ-ਟੈਨਿਸ ਦੀਆਂ ਕੋਰਟਸ ਵੀ ਹਨ।
ਡੀਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਫੇਜ਼-5 ਦਾ ਖੇਡ ਸਟੇਡੀਅਮ ਖਿਡਾਰੀਆਂ ਲਈ ਦੋ ਹਫ਼ਤਿਆਂ ਦੇ ਅੰਦਰ-ਅੰਦਰ ਖੋਲ੍ਹਣ ਦੇ ਵੀ ਦਿੱਤੇ ਕਿਉਂਕਿ ਇਹ ਸਟੇਡੀਅਮ ਨਵੀਨੀਕਰਨ ਦੇ ਕਾਰਨ ਬੰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਦੇਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਹੈ ਤਾਂ ਜੋ ਉਹ ਦੇਸ਼ ਅਤੇ ਦੁਨੀਆਂ ਭਰ ਵਿੱਚ ਮੁਹਾਲੀ ਜ਼ਿਲ੍ਹੇ ਦਾ ਨਾਂ ਰੋਸ਼ਨ ਕਰ ਸਕਣ। ਇਸ ਮੌਕੇ ਗਮਾਡਾ ਦੇ ਚੀਫ਼ ਇੰਜੀਨੀਅਰ ਬਲਵਿੰਦਰ ਸਿੰਘ, ਨਿਗਰਾਨ ਇੰਜੀਨੀਅਰ ਅਜੈ ਗਰਗ, ਐਕਸੀਅਨ ਪੰਕਜ ਮੈਣੀ ਤੇ ਐਕਸੀਅਨ ਵਰੁਣ ਗਰਗ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…