Share on Facebook Share on Twitter Share on Google+ Share on Pinterest Share on Linkedin ਨਰਸਿੰਗ ਕਾਲਜ ਦੇ ਚੇਅਰਮੈਨ ਨਾਲ ਲੱਖਾਂ ਦੀ ਠੱਗੀ ਦੇ ਮਾਮਲੇ ਵਿੱਚ ਪਤੀ ਪਤਨੀ ਦਾ ਪੁਲੀਸ ਰਿਮਾਂਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ: ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਆਫ਼ ਨਰਸਿੰਗ ਸੋਹਾਣਾ ਦੇ ਚੇਅਰਮੈਨ ਸੰਦਰ ਲਾਲ ਅਗਰਵਾਲ ਨਾਲ ਜ਼ਮੀਨ ਦੀ ਖ਼ਰੀਦੋ ਫ਼ਰੋਖ਼ਤ ਸਬੰਧੀ 85 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਭੁਪਿੰਦਰ ਕੌਰ ਵਾਸੀ ਪਿੰਡ ਦੁਰਾਲੀ ਨੂੰ ਅੱਜ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਪਤੀ ਪਤਨੀ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ਨੂੰ ਭਲਕੇ ਬੁੱਧਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਥਾਣਾ ਸੋਹਾਣਾ ਦੀ ਐਸਐਚਓ ਮੈਡਮ ਖ਼ੁਸ਼ਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਪਤੀ ਪਤਨੀ ਦੇ ਖ਼ਿਲਾਫ਼ ਧਾਰਾ 406, 420 ਦੇ ਤਹਿਤ ਥਾਣਾ ਸੋਹਾਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਠੱਗੀ ਦੀ ਰਾਸ਼ੀ ਬਰਾਮਦ ਕਰਨ ਲਈ 10 ਦਿਨ ਦਾ ਪੁਲੀਸ ਰਿਮਾਂਡ ਮੰਗਿਆ ਸੀ ਪ੍ਰੰਤੂ ਇਲਾਕਾ ਮੈਜਿਸਟਰੇਟ ਛੁੱਟੀ ’ਤੇ ਹੋਣ ਕਾਰਨ ਮੁਲਜ਼ਮਾਂ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਦਾ ਇਕ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕਿਸੇ ਹੋਰ ਥਾਣੇ ਵਿੱਚ ਧੋਖਾਧੜੀ ਦਾ ਕੇਸ ਦਰਜ ਹੈ। ਪੀੜਤ ਸੁੰਦਰ ਲਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਗੁਰਜੀਤ ਸਿੰਘ ਨਾਲ ਉਸ ਦੀ ਮੁਲਾਕਾਤ ਰਤਨ ਸਿੰਘ ਨਾਂਅ ਦੇ ਵਿਅਕਤੀ ਨੇ ਕਰਵਾਈ ਸੀ। ਗੁਰਜੀਤ ਨੇ ਉਸ ਨੂੰ ਕਿਹਾ ਸੀ ਕਿ ਉਸ ਨੂੰ ਘਰੇਲੂ ਕੰਮ ਲਈ 40 ਲੱਖ ਰੁਪਏ ਦੀ ਸਖ਼ਤ ਲੋੜ ਹੈ। ਇਸ ਲਈ ਉਹ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ। ਸਬੰਧਤ ਜ਼ਮੀਨ ਗੁਰਜੀਤ ਦੀ ਪਤਨੀ ਭੁਪਿੰਦਰ ਕੌਰ ਦੇ ਨਾਮ ’ਤੇ ਸੀ। ਸੁੰਦਰ ਲਾਲ ਦੀ ਸ਼ਿਕਾਇਤ ਅਨੁਸਾਰ ਇਸ ਸਬੰਧੀ ਦੋਵਾਂ ਧਿਰਾਂ ਵਿੱਚ 41 ਕਨਾਲ 4 ਮਰਲੇ ਜ਼ਮੀਨ ਦਾ 25 ਲੱਖ ਰੁਪਏ ਵਿੱਚ ਸੌਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਤੈਅ ਹੋਇਆ ਸੀ। ਗੁਰਜੀਤ ਸਿੰਘ ਨੇ ਰਜਿਸਟਰੀ ਕਰਵਾਉਣ ਦੀ 6 ਮਾਰਚ 2015 ਨਿਰਧਾਰਿਤ ਕਰ ਕੇ ਉਸ ਕੋਲੋਂ 10 ਲੱਖ ਰੁਪਏ ਲੈ ਲਏ ਅਤੇ ਬਿਆਨਾਂ ਲਿਖਣ ਸਮੇਂ ਵਿੱਚ 35 ਲੱਖ ਰੁਪਏ ਹੋਰ ਲੈ ਲਏ ਅਤੇ ਰਜਿਸਟਰੀ ਦੀ ਤਰੀਕ ਅੱਗੇ ਵਧਾ ਦਿੱਤੀ। ਇਸ ਦੌਰਾਨ ਦੋਵਾਂ ਪਤੀ ਪਤਨੀ ਨੇ ਉਸ ਕੋਲੋਂ ਕੁੱਲ 85 ਲੱਖ ਰੁਪਏ ਵਸੂਲ ਲਏ ਗਏ। ਸੁੰਦਰ ਲਾਲ ਨੇ ਦੱਸਿਆ ਕਿ ਰਜਿਸਟਰੀ ਦੀ ਤਰੀਕ ਤੋਂ ਇਕ ਦਿਨ ਪਹਿਲਾਂ ਗੁਰਜੀਤ ਸਿੰਘ ਉਸ ਦੇ ਘਰ ਆਇਆ ਅਤੇ ਕਹਿਣ ਲੱਗਾ ਕਿ ਉਸ ਦੀ ਜ਼ਮੀਨ ਮਹਿੰਗੇ ਭਾਅ ਵਿੱਚ ਵਿਕ ਰਹੀ ਹੈ, ਇਸ ਲਈ ਉਹ ਉਨ੍ਹਾਂ ਦੇ ਪੈਸੇ ਵਿਆਜ ਸਮੇਤ ਵਾਪਸ ਕਰ ਦੇਵੇਗਾ। ਸ਼ਿਕਾਇਤ ਕਰਤਾ ਅਨੁਸਾਰ ਗੁਰਜੀਤ ਸਿੰਘ ਨੇ ਬਾਅਦ ਵਿੱਚ ਨਾ ਤਾਂ ਉਸ ਦੇ ਪੈਸੇ ਮੋੜੇ ਅਤੇ ਨਾ ਹੀ ਜ਼ਮੀਨ ਦੀ ਰਜਿਸਟਰੀ ਕਰਵਾਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ