ਵਿਸ਼ਵ ਓਰਲ ਦਿਵਸ ਤੇ ਦੰਦਾਂ ਦੀ ਸਾਂਭ ਸੰਭਾਲ ਬਾਰੇ ਕੀਤਾ ਜਾਗਰੂਕ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਮਾਰਚ:
ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਵਿਸ਼ਵ ਓਰਲ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਐਸ.ਐਮ.ਓ ਡਾ. ਭੁਪਿੰਦਰ ਸਿੰਘ ਦੀ ਦੇਖ ਰੇਖ ਵਿਚ ਲਗਾਇਆ ਗਿਆ। ਇਸ ਮੌਕੇ ਦੰਦਾਂ ਦੇ ਡਾ. ਹਰਜਿੰਦਰ ਕੌਰ ਨੇ ਲੋਕਾਂ ਨੂੰ ਮੂੰਹ, ਦੰਦਾਂ ਅਤੇ ਮਸੂੜਿਆਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਦੇ ਹੋਏ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੂੰਹ ਦੀਆਂ ਬਿਮਾਰੀਆਂ ਤੋਂ ਬਚਾਅ ਕਰਨ ਨਾਲ ਸਾਰੇ ਸਰੀਰ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਇਸ ਲਈ ਦੰਦਾਂ ਅਤੇ ਮੂੰਹ ਦੀ ਸਹੀ ਸੰਭਾਲ ਕਰਨੀ ਲਾਜਮੀ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਡਾਕਟਰ ਹਰਜਿੰਦਰ ਕੌਰ ਨੇ ਲੋਕਾਂ ਨੂੰ ਰੋਜ਼ਾਨਾ ਸਹੀ ਤਰੀਕੇ ਨਾਲ ਦੰਦਾਂ ਦੀ ਸਫਾਈ ਕਰਨ ਦੀ ਅਪੀਲ ਕਰਦਿਆਂ ਛੇ ਮਹੀਨੇ ਵਿਚ ਇੱਕ ਵਾਰ ਦੰਦਾਂ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਓਰਲ ਦਿਵਸ ਨੂੰ ਸਮਰਪਿਤ 20 ਮਾਰਚ ਤੋਂ 27 ਮਾਰਚ ਤੱਕ ਰੋਜ਼ਾਨਾ ਮਰੀਜਾਂ ਦੀ ਜਾਂਚ ਕਰਨ ਉਪਰੰਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਪਹਿਲੇ ਦਿਨ 35 ਦੇ ਕਰੀਬ ਮਰੀਜਾਂ ਦੀ ਜਾਂਚ ਵੀ ਕੀਤੀ ਗਈ। ਇਸ ਮੌਕੇ ਡਾ.ਰੀਨਾ, ਜਗਦੀਸ਼ ਕੁਮਾਰ, ਸਟਾਫ ਨਰਸ ਰੇਣੁਕਾ ਸਮੇਤ ਹਸਪਤਾਲ ਦਾ ਸਮੁਚਾ ਸਟਾਫ ਹਾਜ਼ਰ ਸੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…