Share on Facebook Share on Twitter Share on Google+ Share on Pinterest Share on Linkedin ਚੰਗੀ ਸਿਹਤ ਪ੍ਰਤੀ ਜਾਗਰੂਕਤਾ ਦਾ ਹੋਕਾ: ਵਾਕਾਥੌਨ ਵਿੱਚ 200 ਲੋਕਾਂ ਨੇ ਭਾਗ ਲਿਆ ਨਬਜ਼-ਏ-ਪੰਜਾਬ, ਖਰੜ, 23 ਫਰਵਰੀ: ਖਰੜ ਵਿਖੇ ਐਤਵਾਰ ਨੂੰ 5 ਕਿੱਲੋਮੀਟਰ ਅਤੇ 10 ਕਿੱਲੋਮੀਟਰ ਦੀ ਵਾਕਥੌਨ ਵਿੱਚ 200 ਤੋਂ ਵੱਧ ਲੋਕਾਂ ਨੇ ਭਾਗ ਲਿਆ। ਹੈਲਥਮੈਕਸ ਹਸਪਤਾਲ ਖਰੜ ਵੱਲੋਂ ਆਮ ਨਾਗਰਿਕਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵਾਕਾਥੌਨ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਖਰੜ ਸਦਰ ਥਾਣੇ ਦੇ ਐੱਸਐੱਚਓ ਅਮਰਿੰਦਰ ਸਿੰਘ ਨੇ ਕੀਤਾ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅਭਿਸ਼ੇਕ ਨੇ 10 ਕਿੱਲੋਮੀਟਰ ਵਾਕਥੌਨ ਜਿੱਤੀ, ਜਦਕਿ ਮੁਕੂਲ ਕੁਮਾਰ ਅਤੇ ਹਿਮਾਂਸ਼ੂ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਰਹੇ। ਜਦੋਂਕਿ 5 ਕਿੱਲੋਮੀਟਰ ਵਰਗ ਵਿੱਚ ਸੰਦੀਪ ਜੇਤੂ ਰਿਹਾ ਅਤੇ ਰਿਸ਼ਭ ਅਤੇ ਪੰਕਜ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰੀਤਿਕਾ ਇੰਡਸਟਰੀਜ਼ ਦੇ ਚੇਅਰਮੈਨ ਹਰਪ੍ਰੀਤ ਸਿੰਘ ਨਿੱਬਰ ਨੇ ਜੇਤੂਆਂ ਨੂੰ ਇਨਾਮ ਵੰਡੇ। ਹੈਲਥਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਦੇ ਐਮਡੀ ਡਾ. ਰਿਸ਼ੀ ਮਾਂਗਟ ਨੇ ਕਿਹਾ ਕਿ ਇਸ ਵਾਕਾਥੌਨ ਰਾਹੀਂ ਖਰੜ ਵਾਸੀਆਂ ਨੂੰ ਸਿਹਤਮੰਦ ਜੀਵਨ ਦੇ ਲਾਭਾਂ ਬਾਰੇ ਜਾਗਰੂਕ ਕਰਨ ਦਾ ਹੋਕਾ ਦਿੱਤਾ ਗਿਆ ਹੈ। ਹੈਲਥਮੈਕਸ ਦੇ ਡਾਕਟਰਾਂ ਨੇ ਬੀਮਾਰੀਆਂ ਤੋਂ ਦੂਰ ਰੱਖਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਡਾਕਟਰਾਂ ਨੇ ਕਿਹਾ ਕਿ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਸਾਡੀ ਸਿਹਤ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਹਰ ਕਿਸੇ ਨੂੰ ਸਿਹਤਮੰਦ ਭੋਜਨ ਖਾਣਾ ਚਾਹੀਦਾ ਹੈ ਅਤੇ ਰੋਜ਼ਾਨਾ ਸਰੀਰਕ ਕਸਰਤ ਕਰਨੀ ਚਾਹੀਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ