
ਸੀਨੀਅਰ ਪੱਤਰਕਾਰ ਜਗਤਾਰ ਭੁੱਲਰ ਦੀ ਨਵੀਂ ਕਿਤਾਬ ‘ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ’ ਨੂੰ ਕੈਬਨਿਟ ਮੰਤਰੀ ਬਾਜਵਾ ਕਰਨਗੇ ਰਿਲੀਜ਼
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਮਾਰਚ:
ਸੀਨੀਅਰ ਪੱਤਰਕਾਰ ਅਤੇ ਲੇਖਕ ਸ੍ਰ. ਜਗਤਾਰ ਸਿੰਘ ਭੁੱਲਰ ਦੀ ਨਵੀਂ ਲਿਖਤ ‘‘ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ’’ ਨੂੰ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਰਦਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ 6 ਮਾਰਚ ਨੂੰ ਸਵੇਰੇ 10: 30 ਵਜੇ ਚੰਡੀਗੜ੍ਹ ਪ੍ਰੈਸ ਕਲੱਬ, ਸੈਕਟਰ-27 ਵਿੱਚ ਲੋਕ ਅਰਪਣ ਕੀਤਾ ਜਾਵੇਗਾ। ਸ਼੍ਰੋਮਣੀ ਸਾਹਿਤਕਾਰ ਨਿੰਦਰ ਘੁਗਿਆਣਵੀਂ ਪੁਸਤਕ ਰਿਲੀਜ਼ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਹੋਣਗੇ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਕਰਨਗੇ। ਇੱਥੇ ਇਹ ਜ਼ਿਕਰਯੋਗ ਹੈ ਕਿ ਸ੍ਰ. ਜਗਤਾਰ ਸਿੰਘ ਭੁੱਲਰ ਨੇ ਜਿੱਥੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਕਾਫੀ ਨਾਮਣਾ ਖੱਟਿਆ ਹੈ, ਉੱਥੇ ਹੁਣ ਉਹ ਪੱਤਰਕਾਰੀ ਦੇ ਨਾਲ ਨਾਲ ਪੰਜਾਬੀ ਸਾਹਿਤ ਦੀ ਵੀ ਸੇਵਾ ਕਰ ਰਹੇ ਹਨ।