Nabaz-e-punjab.com

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਐਸਜੀਪੀਸੀ ਨੂੰ ਆਜ਼ਾਦ ਕਰਵਾਉਣ ਦਾ ਸਹੀ ਵੇਲਾ: ਬੀਰਦਵਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਹੀ ਇੱਕੋ ਇਕ ਪੰਥ ਹਿਤੈਸ਼ੀ ਸਿਆਸੀ ਪਾਰਟੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸਾਬਕਾ ਡਿਪਟੀ ਸਪੀਕਰ ਤੇ ਪਾਰਟੀ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਮੁਹਾਲੀ ਹਲਕੇ ਦੇ ਪਿੰਡ ਝਿਊਰਹੇੜੀ ਅਤੇ ਬਾਕਰਪੁਰ ਸਮੇਤ ਹੋਰ ਵੱਖ ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ ਕਰ ਕੇ ਚੋਣ ਪ੍ਰਚਾਰ ਕੀਤਾ। ਬੀਰਦਵਿੰਦਰ ਸਿੰਘ ਨੇ ਵੀ ਕਈ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਅਤੇ ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਨੂੰ ਅਖੌਤੀ ਮਹੰਤਾ ਅਤੇ ਬਾਦਲ ਪਰਿਵਾਰ ਦੇ ਚੁੰਗਲ ’ਚੋਂ ਆਜ਼ਾਦ ਕਰਵਾ ਕੇ ਸਿੱਖ ਸੰਗਤ ਦੇ ਸਪੁਰਦ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਸਮੇਤ ਭਾਜਪਾ ਤੇ ਇਨ੍ਹਾਂ ਦੀਆਂ ਸਹਿਯੋਗੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੈ।
ਇਸ ਮੌਕੇ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਹੀ ਇੱਕੋ ਇਕ ਪੰਥ ਹਿਤੈਸ਼ੀ ਸਿਆਸੀ ਪਾਰਟੀ ਹੈ ਜਦੋਂਕਿ ਬਾਦਲ ਦਲ ਦੇ ਆਗੂ ਹੁਣ ਤੱਕ ਪੰਥ ਦਾ ਵਾਸਤਾ ਦੇ ਕੇ ਸਿੱਖਾਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਅਤੇ ਕਾਰੋਬਾਰੀਆਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ।
ਇਸ ਮੌਕੇ ਗੁਰਸੇਵ ਸਿੰਘ ਹਰਪਾਲਪੁਰ, ਡਾ. ਜਸਮੇਰ ਸਿੰਘ, ਬਹਾਦਰ ਸਿੰਘ ਸਰਪੰਚ, ਰਸ਼ਪਾਲ ਸਿੰਘ, ਸੁਰਿੰਦਰ ਸਿੰਘ, ਇਕਬਾਲ ਸਿੰਘ ਜੁਝਾਰ ਨਗਰ, ਜਸਬੀਰ ਸਿੰਘ, ਹਾਕਮ ਸਿੰਘ ਸਾਰੇ ਸਾਬਕਾ ਸਰਪੰਚ, ਗੁਰਨੈਬ ਸਿੰਘ ਝਿਊਰਹੇੜੀ, ਗੁਰਚਰਨ ਸਿੰਘ, ਸੰਤ ਸਿੰਘ, ਬਚਿੱਤਰ ਸਿੰਘ ਸੇਖਨਮਾਜਰਾ ਮੰਗਲ ਸਿੰਘ, ਕਮਲਜੀਤ ਸਿੰਘ, ਬਾਬਾ ਨਾਰੰਗ ਸਿੰਘ, ਲਖਵੀਰ ਸਿੰਘ, ਗੋਲਡੀ ਸ਼ਾਮਪੁਰ, ਜਰਨੈਲ ਸਿੰਘ, ਜੋਰਾ ਸਿੰਘ, ਰਣਧੀਰ ਸਿੰਘ ਪ੍ਰੇਮਗੜ੍ਹ, ਰਣਜੀਤ ਸਿੰਘ ਬਰਾੜ, ਜਗਰੂਪ ਸਿੰਘ ਸਿਆਊ, ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…