nabaz-e-punjab.com

ਸ਼ਹੀਦ ਭਾਈ ਜੈਤਾ ਜੀ ਦੀ ਯਾਦ ਵਿੱਚ ਧਾਰਮਿਕ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਯਾਦਗਾਰੀ ਮਿਸ਼ਨ ਪੰਜਾਬ ਵੱਲੋਂ ਭਾਈ ਜੈਤਾ ਜੀ ਦਾ ਜਨਮ ਦਿਹਾੜਾ 9 ਸਤੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਸਵੇਰੇ 10 ਵਜੇ ਇੱਥੋਂ ਦੇ ਫੇਜ਼-3ਏ ਸਥਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਜੀਵਨ ਸਿੰਘ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 9 ਸਤੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ ਸਾਰਾ ਦਿਨ ਕੀਰਤਨ ਦਰਬਾਰ ਹੋਵੇਗਾ। ਜਿਸ ਵਿੱਚ ਬੀਬੀ ਰਜਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਮਲਕੀਤ ਸਿੰਘ ਅਤੇ ਹੋਰ ਰਾਗੀ ਸਿੰਘਾਂ ਦੇ ਜਥਿਆਂ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਗੁਰੂ ਦਾ ਲੰਗਰ ਵੀ ਅਤੁੱਟ ਵਰਤੇਗਾ।
ਇਹ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ 8 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਦੁਪਹਿਰ 12 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਸ਼ਾਮ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਪਹੁੰਚ ਕੇ ਸੰਪੂਰਨ ਹੋਵੇਗਾ। ਜਿੱਥੇ ਐਸਜੀਪੀਸੀ ਦੇ ਸਟਾਫ਼ ਮੈਂਬਰਾਂ ਸਮੇਤ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜਾਣਕਾਰੀ ਮਿਲੀ ਹੈ ਕਿ ਨਗਰ ਕੀਰਤਨ ਵੇਲੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਬਾਬਾ ਮੇਜਰ ਸਿੰਘ ਸੋਢੀ ਅਤੇ ਸਮਾਜ ਦੇ ਮੋਹਰੀ ਆਗੂ ਹਾਜ਼ਰੀ ਭਰਨਗੇ ਜਦੋਂਕਿ ਸਮਾਗਮ ਦੇ ਅਖੀਰਲੇ ਦਿਨ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਮੁਹਾਲੀ ਤੋਂ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਸਮਾਗਮ ਵਿੱਚ ਪਹੁੰਚ ਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸੁਰਿੰਦਰ ਸਿੰਘ ਸਹੋਤਾ, ਹਰਦੀਪ ਸਿੰਘ ਗਿੱਲ, ਸੁਰਿੰਦਰ ਸਿੰਘ ਮੁਹਾਲੀ, ਦਲੀਪ ਸਿੰਘ, ਅਵਤਾਰ ਸਿੰਘ ਸਹੋਤਾ ਅਤੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …