nabaz-e-punjab.com

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਧਰਮ ਪ੍ਰਚਾਰ ਕਮੇਟੀ ਮੁਹਾਲੀ ਤੇ ਕਲਗੀਧਰ ਸੇਵਕ ਜਥਾ ਵਲੋਂ ਸ਼ਹਿਰ ਦੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਮੁਫਤ ਧਾਰਮਿਕ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਹੋਈ, ਜਿਸ ਦੀ ਰਵਾਨਗੀ ਮੈਂਬਰ ਪਾਰਲੀਮੈਟ ਪ੍ਰੋ: ਪ੍ਰੋਮ ਸਿੰਘ ਚੰਦੂਮਾਜਰਾ ਵਲੋਂ ਕੀਤੀ ਗਈ। ਇਸ ਮੌਕੇ ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਉਕਤ ਜਥੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਮੁਫਤ ਧਾਰਮਿਕ ਯਾਤਰਾ ਲਿਜਾ ਕੇ ਬਹੁਤ ਹੀ ਵਧੀਆਂ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਸਿੱਖੀ ਸਰੂਪ ਨਾਲ ਜੋੜਣ ਲਈ ਧਾਰਮਿਕ ਦੀਵਾਨ, ਪਿੰਡਾਂ ਵਿੱਚ ਬੱਚਿਆਂ ਲਈ ਗੁਰਮਤਿ ਕਲਾਸਾਂ ਅਤੇ ਮੁਫਤ ਦਸਤਾਰ ਸਿਖਲਾਈ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇ.ਪੀ. ਵਲੋਂ ਪਿਛਲੇ ਸਮੇਂ ਵੀ ਅਜਿਹੀਆਂ ਯਾਤਰਾਵਾਂ ਕਰਵਾਈਆਂ ਗਈਆਂ ਸਨ। ਸ਼ੁਰੂ ਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਇਹ ਫੇਜ਼-4 ਦੇ ਗੁਰਦੁਆਰਾ ਸਾਹਿਬ ਦੇ ਬਾਹਰੋਂ ਬੱਸ ਰਾਹੀਂ ਰਵਾਨਾ ਹੋਈ ਅਤੇ ਐਤਵਾਰ ਦੁਪਹਿਰ ਦੇ ਸਮੇਂ ਵਾਪਸ ਆ ਗਏ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਹ ਯਾਤਰਾ ਕਰਵਾਈ ਗਈ ਹੈ। ਇਸ ਮੌਕੇ ਓਐਸਡੀ. ਹਰਦੇਵ ਸਿੰਘ ਹਰਪਾਲਪੁਰ, ਗੁਰਪ੍ਰੀਤ ਸਿੰਘ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਗੁਰਦੁਆਰਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ, ਵੈਲਫੇਅਰ ਐਸੋਸੀਏਸ਼ਨ ਫੇਜ਼-4 ਦੇ ਪ੍ਰਧਾਨ ਹਰਭਜਨ ਸਿੰਘ, ਚੇਅਰਮੈਨ ਸੁਰਿੰਦਰ ਸਿੰਘ, ਦਿਆਲ ਸਿੰਘ, ਸੁਰਿੰਦਰ ਮੋਹਨ ਸਿੰਘ, ਹਰਿੰਦਰਪਾਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…