ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਵੱਲੋਂ ਸਨਮਾਨ ਸਮਾਗਮ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਵੱਲੋਂ ਸ੍ਰੀ ਲਕਸ਼ਮੀ ਨਰਾਇਣ ਮੰਦਰ ਫੇਜ਼ 3ਬੀ2 ਮੁਹਾਲੀ ਦੇ ਸਹਿਯੋਗ ਨਾਲ ਵਿਸ਼ੇਸ਼ ਧੰਨਵਾਦ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਚੇਅਰਮੈਨ ਸ੍ਰੀ ਰਮੇਸ਼ ਦੱਤ ਨੇ ਕਿਹਾ ਕਿ ਸ੍ਰੀ ਗਣੇਸ਼ ਮਹਾਂਉਤਸਵ ਦੌਰਾਨ ਪ੍ਰਭੂ ਦੀ ਕਿਰਪਾ ਨਾਲ ਸਾਰੇ ਹੀ ਮੰਦਰ ਕਮੇਟੀਆਂ ਅਤੇ ਸੰਸਥਾਵਾਂ ਦਾ ਪੂਰਨ ਸਹਿਯੋਗ ਮਿਲਿਆ। ਜਿਸ ਲਈ ਉਹ ਉਹਨਾਂ ਦੇ ਧੰਨਵਾਦੀ ਹਨ ਅਤੇ ਆਸ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮੂਹ ਮੰਦਰ ਕਮੇਟੀਆਂ ਅਤੇ ਸੰਸਥਾਵਾਂ ਦਾ ਉਹਨਾਂ ਨੂੰ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ। ਉਹਨਾਂ ਕਿਹਾ ਕਿ 21 ਅਗਸਤ ਤੋਂ 28 ਅਗਸਤ ਤੱਕ ਸ੍ਰੀ ਗਣੇਸ਼ ਮਹਾਂਉਤਸਵ ਮਨਾਇਆ ਗਿਆ ਸੀ। 23 ਅਗਸਤ ਨੂੰ ਮੁਹਾਲੀ ਵਿੱਚ ਗਣੇਸ਼ ਜੀ ਦੀ ਮੂਰਤੀ ਦਾ ਪ੍ਰਵੇਸ ਹੋਇਆ ਸੀ ਅਤੇ 28 ਅਗਸਤ ਨੂੰ ਮੂਰਤੀ ਨੂੰ ਵਿਸਰਜਨ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਸਮਾਗਮ ਉਪਰ 17 ਲੱਖ ਦਾ ਖਰਚਾ ਆਇਆ ਸੀ ਜੋ ਕਿ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਵਲੋੱ ਨਿਜੀ ਤੌਰ ਉਪਰ ਹੀ ਖਰਚ ਕੀਤਾ ਗਿਆ।
ਇਸ ਮੌਕੇ ਮੁਹਾਲੀ ਸ਼ਹਿਰ ਦੀਆਂ ਸਮੂਹ ਮੰਦਰ ਕਮੇਟੀਆਂ, ਕੀਰਤਨ ਮੰਡਲੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾ ਦੇ ਅਹੁਦੇਦਾਰਾਂ ਨੁੰ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਦੀ ਰਸਮ ਸ੍ਰੀ ਸਮਪੂਰਨਾਨੰਦ ਬ੍ਰਹਮਚਾਰੀ ਮਹਾਰਾਜ ਨੇ ਅਦਾ ਕੀਤੀ। ਇਸ ਸਮਾਗਮ ਵਿਚ ਮਾਰਕੀਟ ਕਮੇਟੀ ਫੇਜ 9 ਅਤੇ ਗੁਰਦੁਆਰਾ ਸਾਹਿਬ ਫੇਜ਼ 9 ਦੀ ਪ੍ਰਬੰਧਕ ਕਮੇੇਟੀ ਦਾ ਵਿਸ਼ੇਸ ਸਹਿਯੋਗ ਰਿਹਾ। ਇਹ ਸਮਾਗਮ ਇਸ ਪੱਖੋਂ ਵੀ ਸਫਲ ਰਿਹਾ ਕਿ ਮੁਹਾਲੀ ਸ਼ਹਿਰ ਵਿਚ ਮੌਜੂਦ ਵੱਖ ਵੱਖ ਮੰਦਿਰ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਇਹ ਸਮਾਗਮ ਇਕੋ ਮੰਚ ਉਪਰ ਇਕਠਾ ਕਰਨ ਵਿਚ ਸਫਲ ਰਿਹਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਵਿਸ਼ਾਲ ਸ਼ਰਮਾ, ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਪ੍ਰੇਮ ਸ਼ਰਮਾ, ਰੂਦ ਰਾਸ਼ਕ ਇੰਮੀਗਰੇਸ਼ਨ ਕੰਪਨੀ ਦੇ ਚੇਅਰਮੈਨ ਰਾਕੇਸ਼ ਰਿਸ਼ੀ, ਵਿਸ਼ਾਲ ਸ਼ੰਕਰ ਅਤੇ ਵੱਖ ਵੱਖ ਮੰਦਰ ਕਮੇਟੀਆਂ ਦੇ ਅਹੁਦੇਦਾਰ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…