Nabaz-e-punjab.com

ਸ੍ਰੀ ਆਨੰਦਪੁਰ ਸਾਹਿਬ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਡਿਫੈਂਸ ਯੂਨੀਵਰਸਿਟੀ ਦੀ ਸਥਾਪਨਾ ਕਰਵਾਈ ਜਾਵੇਗੀ: ਬੀਰਦਵਿੰਦਰ

ਸ੍ਰੀ ਗੁਰੂ ਗੋਬਿੰਦ ਸਿੰਘ ਅਕੈਡਮੀ ਨੂੰ ਵੀ ਕਰਵਾਇਆ ਜਾਵੇਗਾ ਯੂਨੀਵਰਸਿਟੀ ਨਾਲ ਐਫੀਲੀਏਟਿਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਅੱਜ ਮੁਹਾਲੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਵਿੱਚ ਚੋਣ ਪ੍ਰਚਾਰ ਦੌਰਾਨ ਹੁਕਮਰਾਨ ਕਾਂਗਰਸ ਪਾਰਟੀ ਅਤੇ ਅਕਾਲੀ ਭਾਜਪਾ ਗੱਠਜੋੜ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਆਪਸ ਵਿੱਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ 100 ਏਕੜ ਵਿੱਚ ਪ੍ਰਸਤਾਵਿਤ ਸ੍ਰੀ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਦੀ ਸਥਾਪਨਾ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿੱਚ ਤਾਲਮੇਲ ਬਣਾ ਕੇ ਇਸ ਪ੍ਰਾਜੈਕਟ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਸਿੱਖ ਕੌਮ ਦੀ ਇਕ ਪੁਰਾਣੀ ਮੰਗ ਹੈ ਕਿਉਂਕਿ ਭਾਰਤੀ ਫੌਜ ਵਿੱਚ ਸਿੱਖਾਂ ਦਾ ਅਨੁਪਾਤ ਲਗਾਤਾਰ ਘਟਦਾ ਜਾ ਰਿਹਾ ਹੈ ਅਤੇ ਦੂਜਾ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ ਅਤੇ ਉਚੇਰੀ ਸਿੱਖਿਆ ਦੀ ਪ੍ਰਾਪਤੀ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀ ਦੀ ਇਸ ਯੂਨੀਵਰਸਿਟੀ ਵਿੱਚ ਡਿਫੈਂਸ ਨਾਲ ਸਬੰਧਤ ਸਿਖਲਾਈ ਪ੍ਰਾਪਤ ਕਰ ਸਕਣਗੇ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਅਕੈਡਮੀ ਨੂੰ ਵੀ ਇਸ ਯੂਨੀਵਰਸਿਟੀ ਨਾਲ ਐਫੀਲੀਏਟਿਡ ਕਰਾਇਆ ਜਾਵੇਗਾ, ਉਨ੍ਹਾਂ ਕਿਹਾ ਕਿ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਉੱਤੇ ਪ੍ਰਸਤਾਵਿਤ ਇਹ ਯੂਨੀਵਰਸਿਟੀ ਵਿਸ਼ਵ ਪੱਧਰ ਦੀ ਡਿਫੈਂਸ ਯੂਨੀਵਰਸਿਟੀ ਹੋਵੇਗੀ। ਇਸ ਪ੍ਰਾਜੈਕਟ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਲਈ ਦਿਲੋਂ ਬੇਨਤੀ ਕਰਦੇ ਹਨ। ਉਨ੍ਹਾਂ ਇਸ ਪ੍ਰਾਜੈਕਟ ਲਈ ਮੁੱਖ ਮੰਤਰੀ ਨੂੰ ਪਹਿਲ ਕਰਨ ਦੀ ਅਪੀਲ ਕਰਦਿਆਂ ਮੰਗ ਕੀਤੀ ਕਿ ਇਸ ਪ੍ਰਸਤਾਵ ਨੂੰ ਕੇਂਦਰੀ ਪ੍ਰਸ਼ਾਸਨ ਅਤੇ ਰੱਖਿਆ ਮੰਤਰਾਲੇ ਕੋਲ ਤੁਰੰਤ ਭੇਜਿਆ ਜਾਵੇ।
ਇਸ ਦੌਰਾਨ ਬੀਰਦਵਿੰਦਰ ਸਿੰਘ ਨੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਬੱਬੀ ਬਾਦਲ ਨੂੰ ਨਾਲ ਲੈ ਕੇ ਪਿੰਡ ਕੰਡਾਲਾ, ਕੁਰੜਾ, ਧੀਰਪੁਰ, ਪੱਤੋ, ਸਿਆਊ, ਦੁਰਾਲੀ, ਸਨੇਟਾ, ਸੈਕਟਰ-78 ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਬੱਬੀ ਬਾਦਲ ਸਮੇਤ ਡਾ. ਜਸਮੇਰ ਸਿੰਘ, ਰਛਪਾਲ ਸਿੰਘ, ਕੁਲਦੀਪ ਸਿੰਘ ਬਾਕਰਪੁਰ, ਪਿਆਰਾ ਸਿੰਘ ਸਾਬਕਾ ਸਰਪੰਚ, ਬਾਬਾ ਅਮਰ ਸਿੰਘ ਬਾਕਰਪੁਰ, ਗੁਰਮੇਲ ਸਿੰਘ, ਕਰਮ ਸਿੰਘ, ਕਮਲਜੀਤ ਸਿੰਘ, ਹਾਕਮ ਸਿੰਘ, ਦੇਵ ਰਾਮ, ਮੇਵਾ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ ਜੁਝਾਰ ਨਗਰ, ਹਨੀ ਗਿੱਲ, ਰਣਧੀਰ ਸਿੰਘ ਪ੍ਰੇਮਗੜ੍ਹ, ਰਣਜੀਤ ਬਰਾੜ, ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …