Nabaz-e-punjab.com

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਚੱਪੜਚਿੜੀ ਵਿੱਚ ਕੜੀ ਚਾਵਲ ਦਾ ਲੰਗਰ

ਨੰਬਰਦਾਰ ਗੁਰਜੀਤ ਸਿੰਘ ਗਿੱਲ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਕਾਰਸੇਵਾ ’ਚ ਯੋਗਦਾਨ ਪਾਉਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਕਲਾਂ ਵਿੱਚ ਐਤਵਾਰ ਨੂੰ ਗੁਰਦੁਆਰਾ ਸਾਹਿਬ ਲਾਂਡਰਾਂ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਨਵੇਂ ਚੁਣੇ ਗਏ ਸਰਪੰਚ ਹਰਚਰਨ ਸਿੰਘ ਗਿੱਲ ਅਤੇ ਨੰਬਰਦਾਰ ਗੁਰਜੀਤ ਸਿੰਘ ਗਿੱਲ ਅਤੇ ਹੋਰਨਾਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਚੱਪੜਚਿੜੀ ਵਿੱਚ ਪ੍ਰਸ਼ਾਦਿ ਅਤੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਨੰਬਰਦਾਰ ਗੁਰਜੀਤ ਸਿੰਘ ਗਿੱਲ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਕਲਾਂ ਦੀ ਕਾਰਸੇਵਾ ਵਿੱਚ ਬਣਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ।
ਇਸ ਮੌਕੇ ਜਥੇਦਾਰ ਬਾਬਾ ਜੱਸਾ ਸਿੰਘ, ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਕਲਾਂ ਦੇ ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਸਾਬਕਾ ਸਰਪੰਚ ਸੋਹਨ ਸਿੰਘ, ਜਸਵੰਤ ਸਿੰਘ ਆਂਸਲ ਸਿਟੀ, ਜਥੇਦਾਰ ਅਮਰਜੀਤ ਸਿੰਘ ਅਤੇ ਪੰਚ ਸੁਖਵੰਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…