Nabaz-e-punjab.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਗੁਰਦੁਆਰਾ ਤਾਲਮੇਲ ਕਮੇਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਗੁਰਦੁਆਰਾ ਤਲਮੇਲ ਕਮੇਟੀ ਮੁਹਾਲੀ ਦੀ ਕੋਰ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਘਟਨਾਵਾਂ ਲਈ ਸਖਤ ਕਾਰਵਾਈ ਦੀ ਮੰਗ ਕਰਨ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਹੈ ਕਿ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦਾ ਸਮਰਥਨ ਨਹੀਂ ਕਰਦੀ।
ਸੰਸਥਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਇਸ ਗੱਲ ਤੇ ਵਿਚਾਰ ਕੀਤਾ ਗਿਆ ਕਿ ਪਿਛਲੇ ਦਿਨਾਂ ਤੋਂ ਕੁੱਝ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ਰਾਹੀਂ ਗੁਰਦੁਆਰਾ ਤਾਲਮੇਲ ਕਮੇਟੀ ਬਾਰੇ ਜਿਹੜਾ ਭੰਬਲਭੂਸਾ ਪਾਇਆ ਜਾ ਰਿਹਾ ਹੈ ਉਸ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਪਵਿੱਤਰ ਗ੍ਰੰਥਾਂ ਦੀ ਬੇਇੱਜ਼ਤੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ ਅਤੇ ਕਮੇਟੀ ਵਲੋੱ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਮੇਟੀ ਨੇ ਨਾ ਕਦੇ ਗੁਰੂ ਗ੍ਰੰਥ ਸਾਹਿਬ ਜਾਂ ਹੋਰ ਪਵਿੱਤਰ ਗ੍ਰੰਥਾਂ ਦਾ ਨਿਰਾਦਰ ਕਰਨ ਵਾਲਿਆਂ ਦਾ ਸਾਥ ਦਿੱਤਾ ਹੈ ਅਤੇ ਨਾ ਹੀ ਭਵਿੱਖ ਵਿੱਚ ਕਮੇਟੀ ਵੱਲੋਂ ਅਜਿਹੇ ਅਨਸਰਾਂ ਦਾ ਸਾਥ ਦਿੱਤਾ ਜਾਵੇਗਾ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੱਲਾ, ਮਹਿੰਦਰ ਸਿੰਘ ਕਾਨਪੁਰੀ, ਕਰਮ ਸਿੰਘ ਬੱਬਰਾ, ਗੁਰਚਰਨ ਸਿੰਘ ਨੰਨੜਾ, ਇਕਬਾਲ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…