nabaz-e-punjab.com

ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿੱਚ ‘ਸਾਵਣ ਆਇਓ ਰੇ’ ਦੇ ਬੈਨਰ ਹੇਠ ਤੀਆਂ ਦਾ ਤਿਉਹਾਰ ਮਨਾਇਆ

ਸਮਾਜ ਨੂੰ ਚੰਗੀ ਦਿਸ਼ਾ ਵੱਲ ਲਿਜਾਣ ਲਈ ਧੀਆਂ ਤੇ ਤੀਆਂ ਦੀ ਭੂਮਿਕਾ ਅਹਿਮ: ਡਾ. ਭੱਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਇੱਥੋਂ ਦੇ ਸੈਕਟਰ-71 ਵਿੱਚ ਸਥਿਤ ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿੱਚ ‘ਸਾਵਣ ਆਇਓ ਰੇ’ ਪ੍ਰੋਗਰਾਮ ਦੇ ਬੈਨਰ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਬੋਲੀਆਂ ਨਾਲ ਖੂਬ ਰੰਗ ਬੰਨ੍ਹਿਆ। ਸਕੂਲ ਦੇ ਵਿਹੜੇ ਵਿੱਚ ਵਿਦਿਆਰਥਣਾਂ ਨੇ ਪੀਂਘਾਂ ਝੂਟੀਆਂ ਅਤੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦੇ ਮਹਿੰਦੀ, ਬੋਲੀਆਂ, ਪੀਂਘ ਝੂਟਣਾ ਆਦਿ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜੀ.ਐਸ. ਭੱਲਾ ਨੇ ਕਿਹਾ ਕਿ ਅੱਜ ਬੇਟੀ ਅਤੇ ਬੇਟੇ ਵਿੱਚ ਕੋਈ ਫ਼ਰਕ ਨਹੀਂ ਹੈ। ਇਸ ਲਈ ਦੋਵਾਂ ਦੇ ਬਰਾਬਰ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਉਚੇਰੀ ਸਿੱਖਿਆ ਦੇ ਕੇ ਆਪਣੇ ਪੈਰਾਂ ’ਤੇ ਖੜੇ ਹੋਣ ਦੇ ਕਾਬਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਚੰਗੀ ਦਿਸ਼ਾ ਵੱਲ ਲਿਜਾਣ ਲਈ ਧੀਆਂ ਅਤੇ ਤੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਪ੍ਰਧਾਨ ਮੰਤਰੀ ਦੇ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਨਾਅਰੇ ਨੂੰ ਸਫਲ ਬਣਾਉਣ ਲਈ ਕੁੱਖ ਦੀ ਰਾਖੀ ਜ਼ਰੂਰੀ ਹੈ। ਅਖੀਰ ਵਿੱਚ ਸਕੂਲ ਦੀ ਡਾਇਰੈਕਟਰ ਇਕਬਾਲ ਕੌਰ ਨੇ ਵਿਦਿਆਰਥਣਾਂ ਨੂੰ ਤੀਆਂ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲੀ ਬੱਚੀਆਂ ਨੇ ਵਿਸਰਦੇ ਜਾ ਰਹੇ ਪੰਜਾਬੀ ਵਿਰਸੇ ਨੂੰ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵੱਖ ਵੱਖ ਗਤੀਵਿਧੀਆਂ ਲਈ ਪ੍ਰੇਰਿਤ ਕੀਤਾ।

Load More Related Articles
Load More By Nabaz-e-Punjab
Load More In Festivals

Check Also

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ ਡੀਸੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਪੰਜਾਬ ਦੀ ਧਰਤੀ ਤੋਂ …