Nabaz-e-punjab.com

ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿੱਚ ਗੁਰਪੂਰਬ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਸ੍ਰੀ ਹੇਮਕੁੰਟ ਪਬਲਿਕ ਸਕੂਲ ਸੈਕਟਰ-71 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੂਰਬ ਦਿਹਾੜਾ ਬਹੁਤ ਹੀ ਸ਼ਰਧਾ ਦੇ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਤਿਗੁਰੂ ਨਾਨਕ ਪ੍ਰਗਟਿਆ ਸ਼ਬਦ ਦੇ ਨਾਲ ਕੀਤੀ ਗਈ। ਇਸ ਪਵਿੱਤਰ ਦਿਹਾੜੇ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਸਾਰੇ ਬੱਚਿਆਂ ਨੂੰ ਪ੍ਰਮਾਤਮਾ ਦੇ ਨਾਮ ਨਾਲ ਜੋੜਨ ਦੇ ਲਈ ਸਿਮਰਨ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੀ.ਐਸ ਭੱਲਾ ਨੇ ਬੱਚਿਆਂ ਨੂੰ ਗੁਰਪੂਰਬ ਦੇ ਦਿਹਾੜੇ ਬਾਰੇ ਦੱਸਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ। ਉਨ੍ਹਾਂ ਬੱਚਿਆਂ ਨੂੰ ਗੁਰੂ ਜੀ ਦੇ ਮਹਾਨ ਉਪਦੇਸ਼ਾਂ ਅਤੇ ਸਿੱਖਿਆਵਾਂ ਅਤੇ ਸਾਖੀਆਂ ਬਾਰੇ ਵਿਸਥਾਰ ਨਾਲ ਦੱਸਿਆ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਨੂੰ ਗੁਰੂ ਸਾਹਿਬ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਦੇ ਵੀ ਕਿਸੇ ਨਾਲ ਜਾਤ-ਪਾਤ ਦੇ ਆਧਾਰ ’ਤੇ ਵਿਤਕਰਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸੁਨਹਿਰੀ ਉਪਦੇਸ਼ਾਂ ਦੇ ਉਤੇ ਚੱਲਣ ਲਈ ਵੀ ਕਿਹਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਇਕਬਾਲ ਕੌਰ ਨੇ ਬੱਚਿਆਂ ਅਤੇ ਸਟਾਫ ਨੂੰ ਗੁਰਪੂਰਬ ਦੇ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਕੇਵਲ ਪੜ੍ਹਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣਾ ਚਾਹੀਦਾ ਅਤੇ ਹਮੇਸ਼ਾਂ ਸੱਚ ਅਤੇ ਹੱਕ ਦੇ ਰਾਹ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ ਦਾ ਉਚਾਰਨ ਕੀਤਾ ਅਤੇ ਅਰਦਾਸ ਕੀਤੀ ਗਈ। ਇਸ ਦੋਰਾਨ ਗੁਰੂ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪ੍ਰਸ਼ਨ-ਉੱਤਰ ਪ੍ਰਤੀਯੋਗਤਾ ਵੀ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਬੱਚਿਆਂ ਨੇ ਬਾਖੂਬੀ ਸਾਰੇ ਸਵਾਲਾਂ ਦੇ ਜਵਾਬ ਬਹੁਤ ਵਧੀਆ ਤਰੀਕੇ ਦੇ ਨਾਲ ਦਿੱਤੇ। ਇਸ ਉਪਰੰਤ ਲੰਗਰ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…