nabaz-e-punjab.com

ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਦੀ ਸਰਬਸੰਮਤੀ ਨਾਲ ਚੋਣ, ਆਰ.ਏ. ਸੁਮਨ ਮੁੜ ਪ੍ਰਧਾਨ ਬਣੇ

ਦਲਿਤ ਵਰਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਸਥਾਈ ਹੱਲ ਲਈ ਵੀ ਕੀਤੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਐਸ.ਏ.ਐਸ. ਨਗਰ (ਮੁਹਾਲੀ) ਦਾ ਸਾਲਾਨਾ ਇਜਲਾਸ ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿੱਚ ਹੋਇਆ। ਜਿਸ ਵਿੱਚ ਦਲਿਤ ਵਰਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਸਥਾਈ ਹੱਲ ਲਈ ਚਰਚਾ ਕੀਤੀ ਗਈ। ਇਸ ਮੌਕੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਸੰਸਥਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕਰਵਾਉਣ ਲਈ ਸੀਨੀਅਰ ਮੈਂਬਰ ਕੇ.ਐਸ. ਚੌਧਰੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਇਸ ਮਗਰੋਂ ਚੋਣ ਪ੍ਰਕਿਰਿਆ ਆਰੰਭ ਹੋਈ ਅਤੇ ਸਰਬਸੰਮਤੀ ਨਾਲ ਸਭਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਕੇ.ਐਸ. ਚੌਧਰੀ ਨੇ ਦੱਸਿਆ ਕਿ ਜਨਰਲ ਹਾਊਸ ਵੱਲੋਂ ਆਰ.ਏ. ਸੁਮਨ ਨੂੰ ਦੁਬਾਰਾ ਪ੍ਰਧਾਨ ਅਤੇ ਪੀ.ਆਰ. ਮਾਨ ਨੂੰ ਮੁੜ ਜਨਰਲ ਸਕੱਤਰ ਚੁਣਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਬੀ.ਡੀ. ਸਵੈਨ ਨੂੰ ਮੀਤ ਪ੍ਰਧਾਨ, ਐਚ.ਐਲ. ਮਹਿੰਮੀ ਨੂੰ ਸੰਯੁਕਤ ਸਕੱਤਰ, ਸੋਨੀ ਰਾਮ ਨੂੰ ਵਿੱਤ ਸਕੱਤਰ ਅਤੇ ਜੇ.ਆਰ. ਕਾਹਲ ਨੂੰ ਕਾਨੂੰਨੀ ਸਲਾਹਕਾਰ ਥਾਪਿਆ ਗਿਆ। ਉਨ੍ਹਾਂ ਦੱਸਿਆ ਕਿ ਬਾਕੀ ਦੇ ਅਹੁਦੇਦਾਰ ਨਿਯੁਕਤ ਕਰਨ ਦੇ ਸਾਰੇ ਅਧਿਕਾਰ ਵੀ ਨਵੇਂ ਪ੍ਰਧਾਨ ਅਤੇ ਟੀਮ ਮੈਂਬਰਾਂ ਨੂੰ ਦਿੱਤੇ ਗਏ। ਇਸ ਮੌਕੇ ਪ੍ਰਧਾਨ ਆਰ.ਏ. ਸੁਮਨ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਿਭਾਉਣਗੇ ਅਤੇ ਹਮੇਸ਼ਾ ਦਲਿਤ ਸਮਾਜ ਦੇ ਲੋਕਾਂ ਦੇ ਹੱਕਾਂ ਲਈ ਕੰਮ ਕਰਨਗੇ। ਅਖੀਰ ਵਿੱਚ ਜਨਰਲ ਸਕੱਤਰ ਪੀਆਰ ਮਾਨ ਅਤੇ ਕਾਨੂੰਨੀ ਸਲਾਹਕਾਰ ਜੇ.ਆਰ. ਕਾਹਲ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…