Share on Facebook Share on Twitter Share on Google+ Share on Pinterest Share on Linkedin ਭਾਰਤੀ ਫੌਜ ਦਾ ਅਪਮਾਨ ਕਰਨ ਲਈ ਆਰਐਸਐਸ ਤੁਰੰਤ ਮੁਆਫ਼ੀ ਮੰਗੇ: ਮਨਜੋਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਭਾਰਤੀ ਫੌਜ ਦਾ ਅਪਮਾਨ ਕਰਨ ਲਈ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਸਾਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਨਜੋਤ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੇ ਇਕ ਬਿਆਨ ਵਿੱਚ ਕੀਤਾ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੋਹਨ ਭਾਗਵਤ ਨੇ ਕਿਹਾ ਸੀ ਕਿ ਫੌਜ ਜਿਹੜਾ ਕੰਮ 6 ਮਹੀਨੇ ਵਿੱਚ ਕਰਦੀ ਹੈ। ਆਰਐਸਐਸ ਉਹ ਕੰਮ 3 ਦਿਨਾਂ ਵਿੱਚ ਕਰ ਸਕਦੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦਾ ਬਿਆਨ ਦੇ ਕੇ ਮੋਹਨ ਭਾਗਵਤ ਨੇ ਭਾਰਤੀ ਫੌਜ ਦੀ ਬਦਨਾਮੀ ਕਰਦਿਆਂ ਉਸ ਦੇ ਹੌਂਸਲੇ ਡੇਗਣ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਆਜਾਦੀ ਵੇਲੇ ਇਹਨਾਂ ਆਗੂਆਂ ਦੀ ਦੇਸ਼ ਭਗਤੀ ਕਿੱਥੇ ਸੀ, ਉਦੋਂ ਤਾਂ ਇਹ ਆਗੂ ਅੰਗਰੇਜ਼ਾਂ ਦੇ ਪਿੱਠੂ ਬਣੇ ਰਹੇ। ਹੁਣ ਇਹਨਾਂ ਵਿੱਚ ਮੋਦੀ ਸਰਕਾਰ ਦੇ ਹੋਣ ਕਰਕੇ ਅਖੌਤੀ ਦੇਸ਼ ਭਗਤੀ ਆ ਗਈ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਭਾਰਤੀ ਸਰਹੱਦ ਉਪਰੋਂ ਫੌਜ ਨੂੰ ਹਟਾ ਕੇ ਆਰਐਸਐਸ ਵਰਕਰਾਂ ਨੂੰ ਲਗਾ ਦੇਣ। ਉਹਨਾਂ ਕਿਹਾ ਕਿ ਕਾਂਗਰਸ ਭਾਰਤੀ ਫੌਜ ਦਾ ਬਹੁਤ ਮਾਣ ਸਤਿਕਾਰ ਕਰਦੀ ਹੈ ਅਤੇ ਉਸਦਾ ਮਨੋਬਲ ਡੇਗਣ ਵਾਲਿਆਂ ਦਾ ਵਿਰੋਧ ਕਰਦੀ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ