Share on Facebook Share on Twitter Share on Google+ Share on Pinterest Share on Linkedin ਸਰਵ ਸਿੱਖਿਆ ਅਭਿਆਨ ਦਫ਼ਤਰੀ ਕੱਚੇ ਕਾਮਿਆਂ ਵੱਲੋਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ 36ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ: ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕੱਚੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸਿੱਖਿਆ ਭਵਨ ਦੇ ਬਾਹਰ ਕੱਚੇ ਮੁਲਾਜ਼ਮਾਂ ਦਾ ਲੜੀਵਾਰ ਧਰਨਾ ਅੱਜ 36ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਲੇਕਿਨ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਜਿਸ ਕਾਰਨ ਕੱਚੇ ਕਾਮਿਆਂ ਨੇ ਸਿੱਖਿਆ ਭਵਨ ਦੇ ਮੁੱਖ ਗੇਟ ਤੋਂ ਲੈ ਕੇ ਫੇਜ਼-7 ਟਰੈਫ਼ਿਕ ਲਾਈਟ ਚੌਕ ਤੱਕ ਪੈਦਲ ਮਾਰਚ ਕੀਤਾ ਅਤੇ ਸੜਕ ਵਿਚਕਾਰ ਸਰਕਾਰ ਦੀ ਅਰਥੀ ਰੱਖ ਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ। ਜਦੋਂ ਕੱਚੇ ਕਾਮੇ ਸਰਕਾਰ ਦੀ ਅਰਥੀ ਸਾੜ ਰਹੇ ਸੀ ਤਾਂ ਪੁਲੀਸ ਮੁਲਾਜ਼ਮ ਉਨ੍ਹਾਂ ਵੱਲ ਪਿੱਠ ਕਰਕੇ ਖੜ ਗਏ। ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ, ਚਮਕੌਰ ਸਿੰਘ ਅਤੇ ਦਵਿੰਦਰਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਵੱਖ-ਵੱਖ ਢੰਗ ਤਰੀਕੇ ਅਪਣਾ ਕੇ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅੰਨ੍ਹੀ ਬੋਲੀ ਸਰਕਾਰ ਨੂੰ ਨਾ ਕੁੱਝ ਦਿਖਦਾ ਹੈ ਅਤੇ ਨਾ ਕੁੱਝ ਸੁਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਅਤੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਲਾਰੇ ਲਗਾ ਕੇ ਡੰਗ ਟਪਾਉਂਦੇ ਆ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਤਾਂ ਜਿਵੇਂ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਘਰ-ਘਰ ਜਾ ਕੇ ਵੋਟਾਂ ਮੰਗਦੇ ਹਨ, ਉਸੇ ਤਰ੍ਹਾਂ ਕੱਚੇ ਕਰਮਚਾਰੀ ਵੀ ਘਰ-ਘਰ ਜਾ ਕੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਐਲਾਨਾਂ ਦੀ ਪੋਲ ਖੋਲ੍ਹਣ ਲਈ ਭੰਡੀ ਪ੍ਰਚਾਰ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ