nabaz-e-punjab.com

ਐੱਸਐੱਸਏ/ਰਮਸਾ ਅਧਿਆਪਕਾਂ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਐੱਸਐੱਸਏ/ਰਮਸਾ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਰੈਗੂਲਰਾਈਜੇਸ਼ਨ ਦੇ ਸਬੰਧੀ ਅਧਿਆਪਕਾਂ ਦਾ ਇੱਕ ਵਫ਼ਦ ਸੁਬਾਈ ਆਗੂ ਗੁਰਪ੍ਰੀਤ ਰੂਪਰਾ ਅਤੇ ਸੁਨੀਲ ਮੁਹਾਲੀ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਮਿਲਿਆ। ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਉਹਨਾਂ ਨੂੰ ਜਲਦ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਹਨਾਂ ਨੂੰ ਠੇਕਾ ਭਰਤੀ ਤੋਂ ਨਿਜਾਤ ਦਵਾ ਕਿ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਦੀ ਹੈ ਤਾਂ ਅਸੀਂ ਪੰਜਾਬ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦੇ ਹਾਂ ਪਰ ਜਿਸ ਪਾਲਿਸੀ ਅਧੀਨ ਇਹ ਰੈਗੂਲਰਾਈਜੇਸ਼ਨ ਕੀਤੀ ਜਾ ਰਹੀ ਹੈ ਉੁਹ ਚਿੰਤਾ ਦਾ ਵਿਸ਼ਾ ਹੈ।
ਆਗੂਆਂ ਵੱਲੋਂ ਕਿਹਾ ਗਿਆ ਕਿ ਜਿਸ ਮੌਜੂਦਾ ਤਨਖਾਹ ਤੇ ਉਹ ਕੰਮ ਕਰਦੇ ਹਨ ਉਸੇ ਅਨੁਸਾਰ ਉਹਨਾਂ ਦੀ ਜੀਵਨਸ਼ੈਲੀ ਢਲ ਚੁੱਕੀ ਹੈ ਤੇ ਤਨਖਾਹ ਘਟਣ ਨਾਲ ਉਹਨਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ’ਤੇ ਸਿੱਖਿਆ ਮੰਤਰੀ ਵੱਲੋਂ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਮੈਂ ਤੁਹਾਡੀ ਗੱਲ ਨਾਲ ਸਹਿਮਤ ਹਾਂ ਸਗੋਂ ਮੈਂ ਤਾਂ ਕੈਬਨਿਟ ਦੀ ਮੀਟਿੰਗ ਵਿੱਚ ਤੁਹਾਡੀ ਤਨਖ਼ਾਹ ਵਧਾਉਣ ਦੀ ਮੰਗ ਪੂਰੇ ਜੋਰ ਨਾਲ ਉਠਾਈ ਸੀ। ਪਰ ਪੰਜਾਬ ਵਿੱਚ ਕਿਸੇ ਵੀ ਕਰਮਚਾਰੀ ਨੂੰ ਰੈਗੂਲਰ ਕਰਨ ਦੇ ਮੌਜੂਦਾ ਕਾਨੂੰਨ ਦੇ ਚਲਦਿਆਂ ਇਹ ਕਿਸੇ ਵੀ ਹਾਲਤ ਵਿੱਚ ਸੰਭਵ ਨਹੀਂ ਹੈ। ਜੇਕਰ ਕਿਸੇ ਨੇ ਵੀ ਰੈਗੂਲਰ ਹੋਣਾ ਹੈ ਤਾਂ ਇਸੇ ਕਾਨੂੰਨ ’ਚੋਂ ਲੰਘ ਕੇ ਰੈਗੂਲਰ ਹੋਣਾ ਪਵੇਗਾ।ਉਨ੍ਹਾਂ ਵਲੋਂ ਇਹ ਵੀ ਭਰੋਸਾ ਦਵਾਇਆ ਕਿ ਮੈ ਅਪਣੀ ਪੁਰੀ ਕੋਸ਼ਿਸ ਕਰਾਂਗਾ ਕਿ ਤੁਹਾਡੀ ਤਨਖਾਹ ਨਾ ਘਟੇ।
ਸੁਨੀਲ ਮੁਹਾਲੀ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਪਿਛਲੇ 8-9 ਸਾਲਾਂ ਤੋਂ ਸਰਕਾਰ ਉਹਨਾਂ ਦੀ ਵਿੱਦਿਅਕ ਕੰਮਾਂ ਦੇ ਨਾਲ-ਨਾਲ ਗੈਰ-ਵਿੱਦਿਅਕ ਕੰਮਾਂ ਵਿੱਚ ਵੀ ਪਰਖ ਕਰ ਚੁੱਕੀ ਹੈ। ਐੱਸ.ਐੱਸ.ਏ./ਰਮਸਾ ਅਧਿਆਪਕਾਂ ਦੇ ਨਤੀਜੇ ਹਰ ਖੇਤਰ ਵਿੱਚ ਮੋਹਰੀ ਰੋਲ ਅਦਾ ਕਰਦੇ ਰਹੇ ਨੇ ਤੇ ਇਹਨਾਂ ਅਧਿਆਪਕਾਂ ਨੇ ਘਰਾਂ ਤੋਂ ਦੂਰ ਜਾ ਕੇ ਵੀ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਹੈ। ਇਹਨਾਂ ਦੀ 3 ਸਾਲ ਦੁਬਾਰਾ ਪਰਖ ਕਰਨ ਦੀ ਕੋਈ ਲੋੜ ਨਹੀਂ ਹੈ। ਆਗੂਆਂ ਨੇ ਇਹ ਵੀ ਦਲੀਲ ਦਿੱਤੀ ਕਿ ਪੁਰਾਣੀ ਭਰਤੀ ਹੋਣ ਕਾਰਨ ਮਹਿਕਮਾਂ ਇਹਨਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਜਾ ਰਿਹਾ ਹੈ। ਜੇਕਰ ਪੰਜਾਬ ਸਰਕਾਰ ਕਾਨੂੰਨ ਅਨੁਸਾਰ ਵੀ ਦੇਖੇ ਤਾਂ ਇਹਨਾਂ ਅਧਿਆਪਕਾਂ ਦੀ ਭਰਤੀ ਦੀ ਪ੍ਰੀਕ੍ਰਿਆ 15-01-15 ਦੇ ਕਾਨੂੰਨ ਤੋਂ ਪਹਿਲਾਂ ਦੀ ਹੈ ਸੋ ਕਾਨੂੰਨ ਅਨੁਸਾਰ ਵੀ ਇਹਨਾਂ ਉੱਪਰ 3 ਸਾਲ ਦਾ ਪਰਖ ਕਾਲ ਲਾਉਣਾ ਗਲਤ ਹੋਵੇਗਾ। ਸਿੱਖਿਆ ਮੰਤਰੀ ਵੱਲੋਂ ਇਸ ਮੰਗ ਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਭਰੋਸਾ ਦਿੱਤਾ ਕਿ ਪੂਰੀ ਕੋਸ਼ਿਸ਼ ਕਰਨਗੇ ਕਿ ਇਹਨਾਂ ਅਧਿਆਪਕਾਂ ਦਾ ਪਰਖਕਾਲ ਦਾ ਸਮਾਂ ਘੱਟ ਕੀਤਾ ਜਾਵੇ। ਇਸ ਮੌਕੇ ਕੁਲਵਿੰਦਰ ਸਿੰਘ, ਦੀਪਕ ਕੁਮਾਰ, ਪਵਨਦੀਪ ਸਿੰਘ, ਬਲਜੀਤ ਸਿੰਘ, ਜਰਨੈਲ ਸਿੰਘ ਨੇ ਮੰਗ ਕੀਤੀ ਅਧਿਆਪਕਾਂ ’ਤੇ ਪਿਛਲੀ ਸਰਕਾਰ ਵੱਲੋਂ ਪਾਏ ਝੂਠੇ ਪਰਚੇ ਤੁਰੰਤ ਜਲਦ ਰੱਦ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…