Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 175 ਪੇਟੀਆਂ ਬਰਾਮਦ: ਐਸਐਸਪੀ ਭੁੱਲਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਨੇ ਤਿੰਨ ਕਾਰਾਂ ’ਚੋਂ 175 ਪੇਟੀਆਂ ਸ਼ਰਾਬ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸੋਹਾਣਾ ਪੁਲੀਸ ਨੇ ਕੌਮਾਂਤਰੀ ਹਵਾਈ ਅੱਡਾ ਨੇੜਲੇ ਪਿੰਡ ਬਾਕਰਪੁਰ ਤੋਂ ਸਪੈਸ਼ਲ ਚੈਕਿੰਗ ਦੌਰਾਨ ਇੱਕ ਸਕਾਰਪੀਓ ਗੱਡੀ ’ਚੋਂ 105 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕਾਰ ਚਾਲਕ ਸੁਖਵੀਰ ਸਿੰਘ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲਾ ਨੂੰ ਗ੍ਰਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੀ ਧਾਰਾ 61/1/14 ਅਧੀਨ ਸੋਹਾਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਕੁਰਾਲੀ ਦੀ ਪੁਲੀਸ ਨੇ ਟੀ ਪੁਆਇੰਟ ਫਤਹਿਗੜ੍ਹ ਵਿੱਚ ਵਿਸ਼ੇਸ਼ ਚੈਕਿੰਗ ਦੌਰਾਨ ਇੱਕ ਬਲੈਰੋ ਗੱਡੀ ’ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ, ਜੋ ਚੰਡੀਗੜ੍ਹ ਵਿੱਚ ਵਿਕਰੀਯੋਗ ਸੀ। ਪੁਲੀਸ ਨੇ ਕਾਰ ਚਾਲਕ ਪ੍ਰੇਮ ਮਸੀਹ ਵਾਸੀ ਸਮਰਾਲਾ, ਰੋਡ ਲੁਧਿਆਣਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਐਕਸਾਈਜ ਐਕਟ ਅਧੀਨ ਥਾਣਾ ਕੁਰਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੋਲ ਪਲਾਜ਼ਾ ਬੜੌਂਦੀ ਵਿਖੇ ਇਨੋਵਾ ਗੱਡੀ (ਪੀਬੀ-8ਸੀ.ਐਕਸ-9689) ਵਿੱਚੋਂ ਚੈਕਿੰਗ ਦੌਰਾਨ 40 ਪੇਟੀਆਂ ਸ਼ਰਾਬ ਬਰਾਮਦ ਹੋਣ ਉਤੇ ਡਰਾਈਵਰ ਬਲਜੀਤ ਕੁਮਾਰ ਵਾਸੀ ਪਿੰਡ ਜਾਦਲਾ ਥਾਣਾ ਨੰਗਲ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਥਾਣਾ ਸਦਰ ਕੁਰਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਖੀ ਨੇ ਲੋਕ ਸਭਾ ਚੋਣਾਂ ਦੌਰਾਨ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵੋਟਰਾਂ ਨੂੰ ਨਸ਼ਾ ਵੰਡਣ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਮੁਹਾਲੀ ਦੀ ਹੱਦ ਅੰਦਰ ਸਮੂਹ ਐਂਟਰੀ ਪੁਆਇੰਟਾਂ ’ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ