Nabaz-e-punjab.com

ਐਸਐਸਪੀ ਵੱਲੋਂ ਕੇਐਫ਼ਟੀ ਕੰਪਨੀ ਦੇ ਸਹਿਯੋਗ ਨਾਲ ਵਾਤਾਵਰਨ ਦਿਵਸ ’ਤੇ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਕੇਐਫ਼ਟੀ ਕੰਪਨੀ ਵੱਲੋਂ ਵਾਤਾਵਰਨ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੌਦੇ ਲਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਕੰਪਨੀ ਦੇ ਪ੍ਰਬੰਧਕਾਂ ਵੱਲੋਂ ਚੁੱਕਿਆ ਗਿਆ ਕਦਮ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਸਾਡੇ ਦੇਸ਼ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਹੀ ਗੰਭੀਰ ਮਸਲਾ ਬਣਦਾ ਜਾ ਰਿਹਾ ਹੈ ਅਤੇ ਇਸ ਦਾ ਹੱਲ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਚੁੱਕਿਆ ਗਿਆ ਕਦਮ ਸ਼ਹਿਰ ਵਾਸੀਆਂ ਲਈ ਇਕ ਬਹੁਤ ਵੱਡਾ ਸੰਦੇਸ਼ ਹੈ ਅਤੇ ਸ਼ਹਿਰ ਦੀਆਂ ਹੋਰ ਅਜਿਹੀ ਸੰਸਥਾਵਾਂ ਆਪਣੇ ਕਰਮਚਾਰੀਆਂ ਨਾਲ ਮਿਲ ਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਰੁੱਖ ਲਗਾ ਕੇ ਅਜਿਹਾ ਉਪਰਾਲਾ ਕਰ ਸਕਦੀਆਂ ਹਨ।
ਸ੍ਰੀ ਭੁੱਲਰ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਵਿੱਚ ਹਰ ਇਕ ਵਿਅਕਤੀ ਨੂੰ ਇਕ ਪੌਦਾ ਲਗਾਉਣ ਲਈ ਪ੍ਰੇਰਿਆ ਜਾਂਦਾ ਸੀ ਪਰ ਅੱਜ ਦੇ ਸਮੇਂ ਵਿੱਚ ਪ੍ਰਦੂਸ਼ਿਤ ਵਾਤਾਵਰਨ ਨੂੰ ਦੇਖਦੇ ਹੋਏ ਹਰ ਇਕ ਵਿਅਕਤੀ ਨੂੰ ਘੱਟ ਤੋਂ ਘੱਟ ਦੋ ਬੂਟੇ ਲਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਹੀ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਾਫ਼ ਸੁਥਰਾ ਵਾਤਾਵਰਨ ਦੇ ਸਕਾਂਗੇ। ਇਸ ਮੌਕੇ ਕੰਪਨੀ ਦੇ ਸੰਚਾਲਕ ਸ੍ਰੀਮਤੀ ਆਭਾ ਬਾਂਸਲ ਨੇ ਕਿਹਾ ਕਿ ਜਿੰਨੇ ਵੀ ਪੌਟੇ ਲਗਾਏ ਗਏ ਹਨ। ਉਨ੍ਹਾਂ ਦੇ ਰੱਖ ਰਖਾਓ ਦੀ ਜ਼ਿੰਮੇਵਾਰੀ ਕੰਪਨੀ ਆਪਣੇ ਕਰਮਚਾਰੀਆਂ ਦੀ ਮਦਦ ਨਾਲ ਪੂਰੀ ਕਰੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੱਤਾ ਹੈ ਕਿ ਸਾਨੂੰ ਇਕਜੁਟ ਹੋ ਕੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਕੰਪਨੀ ਪ੍ਰਬੰਧਕਾਂ ਨੇ ਆਪਣੇ 800 ਕਰਮਚਾਰੀਆਂ ਨਾਲ ਮਿਲ ਕੇ ਵਾਤਾਵਰਨ ਨੂੰ ਸੰਭਾਲਣ ਸਬੰਧੀ ਰੈਲੀ ਵੀ ਕੱਢੀ ਗਈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…