Nabaz-e-punjab.com

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੇ ਸਟਾਫ਼ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਸਰਕਾਰੀ ਨਸ਼ਾ ਛੁਡਾਊ ਅਤੇ ਓਟ ਕੇਂਦਰਾਂ ਦੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਾਲੇ ਬਿੱਲੇ ਲਗਾ ਕੇ ਡਿਊਟੀ ਦੇਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਸਰਕਾਰੀ ਡਰੱਗ ਡੀ-ਅਡਿਕਸ਼ਨ ਤੇ ਰੀਹੈਬਲੀਟੇਸ਼ਨ ਐਂਪਲਾਈਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ 20 ਸਤੰਬਰ ਤੱਕ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਆਪਣੀਆਂ ਸੇਵਾਵਾਂ ਦੇਣਗੇ। ਅੱਜ ਮੁਹਾਲੀ ਵਿਚਲੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਮੁਲਾਜ਼ਮਾਂ ਨੇ ਕਾਲੇ ਬਿੱਲਾ ਲਗਾ ਕੇ ਆਪੋ ਆਪਣੇ ਕੇਂਦਰਾਂ ਵਿੱਚ ਕੰਮ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਵਾਉਣ ਅਤੇ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਭਰਤੀ ਕੀਤੀਆਂ ਲਗਭਗ ਪੰਜ ਸਾਲ ਦਾ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਨੇ ਹੁਣ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਦੋਂਕਿ ਸਰਕਾਰ ਦੇ ਏਜੰਡੇ ਅਨੁਸਾਰ ਨਸ਼ਾ ਮੁਕਤ ਪੰਜਾਬ ਮੁਹਿੰਮ ਵਿੱਚ ਉਹ ਪੰਜਾਬ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ, ਪੁਨਰਵਾਸ ਕੇਂਦਰਾਂ, ਓਓਏਟੀ ਕਲੀਨਿਕਾਂ ਵਿੱਚ ਦਿਨ ਰਾਤ ਲਗਾਤਾਰ ਸੇਵਾਵਾਂ ਨਿਭਾ ਰਹੇ ਹਨ ਅਤੇ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਚੁੱਕੇ ਹਨ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਕੰਟਰੈਕਟਰ ਅਤੇ ਆਊਟ ਸੋਰਸਿਸ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਕੇ ਸਰਕਾਰੀ ਮੁਲਾਜ਼ਮਾਂ ਵਾਂਗ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…