Share on Facebook Share on Twitter Share on Google+ Share on Pinterest Share on Linkedin ਸਟਾਫ਼ ਨਰਸ ਹੱਤਿਆਕਾਂਡ: ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕੀਤੀ ਕਾਰਵਾਈ, ਪੋਸਟਮਾਰਟਮ ਤੋਂ ਲਾਸ਼ ਵਾਰਸਾਂ ਹਵਾਲੇ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ: ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਆਪਣੀ ਸਹੇਲੀ ਨਾਲ ਪੀਜੀ ਵਿੱਚ ਰਹਿੰਦੀ ਸਟਾਫ਼ ਨਰਸ ਨਸੀਬ ਕੌਰ (23) ਵਾਸੀ ਅਬੋਹਰ ਦੀ ਹੱਤਿਆ ਦੇ ਮਾਮਲੇ ਵਿੱਚ ਸੋਹਾਣਾ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਮ੍ਰਿਤਕ ਨਰਸ ਦੇ ਪਿਤਾ ਮੁਖ਼ਤਿਆਰ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਪੁਲੀਸ ਨੇ ਅੱਜ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਮੁਖ਼ਤਿਆਰ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਕਿਹਾ ਹੈ ਕਿ ਉਸ ਦੀ ਬੇਟੀ ਪੰਚਕੂਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਨਰਸ ਵਜੋਂ ਡਿਊਟੀ ਕਰਦੀ ਸੀ ਅਤੇ ਸੋਹਾਣਾ ਵਿੱਚ ਆਪਣੀ ਸਹੇਲੀ ਕੋਲ ਰਹਿੰਦੀ ਸੀ। ਬੀਤੇ ਦਿਨੀਂ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਬੇਟੀ ਦਾ ਕਤਲ ਕਰਕੇ ਲਾਸ਼ ਨੂੰ ਚਾਦਰ ਵਿੱਚ ਲਪੇਟ ਕੇ ਪਿੰਡ ਸੋਹਾਣਾ ਵਿੱਚ ਗੰਦੇ ਪਾਣੀ ਦੇ ਟੋਭੇ ਨੇੜੇ ਪਿੱਪਲ ਦੇ ਰੁੱਖ ਥੱਲੇ ਬੈਂਚ ’ਤੇ ਰੱਖ ਦਿੱਤਾ ਸੀ। ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੋਹਾਣਾ ਸਮੇਤ ਮੁੱਖ ਸੜਕ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ। ਉਧਰ, ਘਟਨਾ ਸਥਾਨ ਨੇੜੇ ਇੱਕ ਸੀਸੀਟੀਵੀ ਕੈਮਰੇ ਦੀ ਕਲਿੱਪ ਵੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਐਕਟਿਵਾ ’ਤੇ ਨੌਜਵਾਨ ਆਉਂਦਾ ਦਿਖਾਈ ਦੇ ਰਿਹਾ ਹੈ। ਜੋ ਨਰਸ ਦੀ ਲਾਸ਼ ਨੂੰ ਸੋਹਾਣਾ ਵਿੱਚ ਟੋਭੇ ਨੇੜੇ ਇੱਕ ਬੈਂਚ ਦੇ ਰੱਖ ਕੇ ਚਲਾ ਜਾਂਦਾ ਹੈ। ਪੁਲੀਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ