Share on Facebook Share on Twitter Share on Google+ Share on Pinterest Share on Linkedin ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅੱਗੇ 17 ਦਸੰਬਰ ਨੂੰ ਧਰਨਾ ਦੇਣਗੇ ਉਪਵੈਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਆਯੁਰਵੈਦਿਕ ਡੀ-ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਦੀ ਮੀਟਿੰਗ ਐਤਵਾਰ ਨੂੰ ਪ੍ਰਤਾਪ ਬਾਗ ਫਾਜਿਲਕਾ ਵਿਖੇ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਉਪਵੈਦਾ ਵੱਲੋਂ 17 ਦਸੰਬਰ ਨੂੰ ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ (ਐਸਐਸਐਸ ਬੋਰਡ) ਦੇ ਮੁੱਖ ਗੇਟ ਅੱਗੇ ਪੱਕਾ ਧਰਨਾ ਲਗਾਉਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ 7 ਸਾਲਾਂ ਤੋਂ ਉਪਵੈਦ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ। ਆਯੁਰਵੈਦਿਕ ਵਿਭਾਗ ਪੰਜਾਬ ਵੱਲੋਂ 117 ਅਸਾਮੀਆ ਦਾ ਇਸ਼ਤਿਹਾਰ ਜਾਰੀ ਕਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਪੱਤਰ ਲਿਖਿਆ ਗਿਆ ਹੈ ਪ੍ਰੰਤੂ ਬੋਰਡ ਨੇ ਹੁਣ ਤੱਕ ਉਪਵੈਦ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਨਹੀਂ ਕੀਤਾ। ਇਸ ਲਈ ਇਸ਼ਤਿਹਾਰ ਜਾਰੀ ਕਰਵਾਉਣ ਲਈ ਉਪਵੈਦ ਯੂਨੀਅਨ ਪੰਜਾਬ ਵੱਲੋਂ 17 ਦਸੰਬਰ ਨੂੰ ਐਸਐਸਐਸ ਬੋਰਡ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਵਿੱਤ ਸਕੱਤਰ ਹੰਸ ਰਾਜ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ, ਜ਼ਿਲ੍ਹਾ ਸਕੱਤਰ ਬੇਗ ਚੰਦ, ਜ਼ਿਲ੍ਹਾ ਕੈਸ਼ੀਅਰ ਜੋਗਿੰਦਰ ਸਿੰਘ, ਕਪਿਲ ਕਾਲੜਾ, ਲਵਪ੍ਰੀਤ ਸਿੰਘ, ਦਵਿੰਦਰ ਕੁਮਾਰ, ਸੰਦੀਪ ਸਿੰਘ, ਉਤਾਰ ਸਿੰਘ, ਨਰਿੰਦਰ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ