Share on Facebook Share on Twitter Share on Google+ Share on Pinterest Share on Linkedin ਰਾਜਮਾਤਾ ਮੋਹਿੰਦਰ ਕੌਰ ਦੀ ਯਾਦ ਵਿੱਚ ਡਾਕ ਟਿਕਟ ਜਾਰੀ ਕੀਤੀ ਜਾਵੇ: ਨਿਸ਼ਾਂਤ ਸ਼ਰਮਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ: ਸ਼ਿਵ ਸੈਨਾ ਹਿੰਦੂ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਤ ਸ਼ਰਮਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਜਮਾਤਾ ਮੋਹਿੰਦਰ ਕੌਰ ਦੇ ਨਾਮ ਤੇ ਡਾਕ ਟਿਕਟ ਜਾਰੀ ਕੀਤੀ ਜਾਵੇ। ਸ਼ਿਵ ਸੈਨਾ ਹਿੰਦ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਰਾਜਮਾਤਾ ਮੋਹਿੰਦਰ ਕੌਰ ਪਟਿਆਲਾ ਰਿਆਸਤ ਦੀ ਅੰਤਿਮ ਮਹਾਰਾਣੀ ਸੀ, ਉਹਨਾਂ ਨੇ ਗਰੀਬ ਅਤੇ ਜਰੂਰਤਮੰਦ ਲੋਕਾਂ ਦੇ ਲਈ ਬਹੁਤ ਯੋਗਦਾਨ ਦਿੱਤਾ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਰਾਜਮਾਤਾ ਮੋਹਿੰਦਰ ਕੌਰ ਦੇ ਨਾਮ ਤੇ ਪੰਜਾਬ ਵਿੱਚ ਗਰੀਬਾਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਜਾਣ ਅਤੇ ਰਾਜਮਾਤਾ ਦੀ ਯਾਦ ਵਿੱਚ ਡਾਕ ਟਿਕਟ ਜਾਰੀ ਕੀਤਾ ਜਾਵੇ। ਇਸ ਮੌਕੇ ਪ੍ਰਵੇਸ਼ ਸ਼ਰਮਾ ਨੂੰ ਸ਼ਿਵ ਸੈਨਾ ਹਿੰਦ ਦੀ ਮਹਿਲਾ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਆਸ਼ਾ ਕਾਲੀਆ, ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਅਨਿਤਾ ਮੋਰੀਆ, ਪੰਜਾਬ ਮਹਾਂ ਮੰਤਰੀ ਅਸ਼ਵਨੀ ਅਰੋੜਾ, ਪੰਜਾਬ ਚੇਅਰਮੈਨ ਰਜਿੰਦਰ ਧਾਲੀਵਾਲ, ਦੋਆਬਾ ਪ੍ਰਧਾਨ ਕਿਰਤ ਮੁਹਾਲੀ, ਠੇਕੇਦਾਰ ਗਿਆਨ ਚੰਦ ਯਾਦਵ ਦੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ