Share on Facebook Share on Twitter Share on Google+ Share on Pinterest Share on Linkedin ਪਿੰਡ ਭਗਤ ਮਾਜਰਾ ਵਿੱਚ ਸੜਕ ਦੀਆਂ ਬਰਮਾਂ ’ਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 17 ਮਈ: ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਭਗਤਮਾਜਰਾ ਵਿਖੇ ਸਰਪੰਚ ਬਲਕਾਰ ਸਿੰਘ ਭੰਗੂ ਚੇਅਰਮੈਨ ਕਿਸਾਨ ਖੇਤ ਮਜਦੂਰ ਸੈਲ ਜਿਲ੍ਹਾ ਮੋਹਾਲੀ ਵੱਲੋਂ ਮਗਨਰੇਗਾ ਸਕੀਮ ਅਧੀਨ ਪਿੰਡ ਦੀ ਸੜਕ ਦੀਆਂ ਵਰਮਾ ਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਸਬੰਧੀ ਜਾਣਕਰੀ ਦਿੰਦੇ ਹੋਏ ਗਰਾਮ ਸੇਵਕ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਕੰਮ ਜੌਬ ਕਾਰਡ ਹੋਲਡਰਾਂ ਦੁਆਰਾ ਕੀਤਾ ਜਾ ਰਿਹਾ ਹੈ ਜਿਸ ਵਿਚ ਪਿੰਡ ਦੀ ਫਿਰਨੀ ਦੀ ਵਰਮ ਤੇ ਮਿੱਟੀ ਪਾਈ ਗਈ। ਇਸ ਦੌਰਾਨ ਜੌਬ ਕਾਰਡ ਧਾਰਕਾਂ ਵੱਲੋਂ ਬੀ.ਡੀ.ਪੀ.ਓ ਮਾਜਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਕਾਰ ਸਿੰਘ ਭੰਗੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਕਾਂਗਰਸ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਵਾਏ ਜਾਣ ਵਾਲੇ ਸਾਰੇ ਵਿਕਾਸ ਕਾਰਜ ਪਿੰਡ ਵਿਚ ਕਰਵਾਏ ਜਾਣਗੇ ਤਾਂ ਜੋ ਅਕਾਲੀ-ਭਾਜਪਾ ਸਰਕਾਰ ਵੇਲੇ ਪਿੰਡ ਨਾਲ ਕੀਤੇ ਵਿਤਕਰੇ ਦੌਰਾਨ ਅਧੂਰੇ ਰਹੇ ਕੰਮਾਂ ਨੂੰ ਪੂਰਾ ਕਰਵਾਇਆ ਜਾ ਸਕੇ। ਉਨ੍ਹਾਂ ਪਿੰਡ ਦੇ ਵਿਕਾਸ ਲਈ ਸਮੁੱਚੇ ਨਗਰ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ