nabaz-e-punjab.com

ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਅੱਜ ਸ਼ੁਰੂ ਹੋ ਗਈਆਂ ਹਨ। ਅੱਜ ਦਸਵੀਂ ਦੇ ਪੰਜਾਬੀ ‘ਏ’ ਵਿਸ਼ੇ ਦਾ ਪੇਪਰ ਅਤੇ ਬਾਰ੍ਹਵੀਂ ਦੇ ਪੰਜਾਬੀ ਵਿਸ਼ੇ ਦਾ ਜਰਨਲ ਪੰਜਾਬੀ ਦਾ ਪੇਪਰ ਹੋਇਆ। ਇਸ ਦੌਰਾਨ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਕਈ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਦਸਵੀਂ ਦੀ ਅਨੁਪੂਰਕ ਪ੍ਰੀਖਿਆ ਵਿੱਚ 5152 ਵਿਦਿਆਰਥੀਆਂ ਲਈ 230 ਪ੍ਰੀਖਿਆ ਕੇਂਦਰ ਅਤੇ ਬਾਰ੍ਹਵੀਂ ਦੇ ਪੰਜਾਬੀ ਦੇ ਪੇਪਰ ਲਈ 1652 ਵਿਦਿਆਰਥੀਆਂ ਲਈ 118 ਕੇਂਦਰ ਬਣਾਏ ਗਏ ਹਨ।
ਸਕੂਲ ਬੋਰਡ ਦੇ ਬੁਲਾਰੇ ਨੇ ਅੱਜ ਸ਼ਾਮੀ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਸਾਰੇ ਪ੍ਰਬੰਧਾਂ ਅਤੇ ਹੋਰ ਇੰਤਜ਼ਾਮਾਂ ਦਾ ਨਿਰੀਖਣ ਕਰਨ ਲਈ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਸ਼ਹੀਦ ਮੇਜਰ ਰੋਹਿਤ ਸ਼ਰਮਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਜਲੰਧਰ, ਸ੍ਰੀ ਮਾਤਾ ਗੰਗਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ (ਅੰਮ੍ਰਿਤਸਰ) ਪ੍ਰੀਖਿਆ ਕੇਂਦਰਾਂ ਦਾ ਖ਼ੁਦ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਦਾ ਪੇਪਰ ਬਹੁਤ ਵਧੀਆ ਢੰਗ ਨਾਲ ਸ਼ਾਂਤੀ ਪੂਰਵਕ ਨੇਪਰੇ ਚੜ੍ਹਿਆ ਅਤੇ ਕਿਸੇ ਪਾਸਿਓਂ ਅਣਸੁਖਾਵੀਂ ਘਟਨਾ ਵਾਪਰਨ ਦਾ ਸਮਾਚਾਰ ਨਹੀਂ ਮਿਲਿਆ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…