ਪਰਮਜੀਤ ਵਾਲੀਆ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤੇ ਜਸ਼ਨਦੀਪ ਕਾਹਲੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਭਾਰਤੀ ਕਿਸਾਨ ਯੂਨੀਅਨ (ਸਾਵ੍ਰਤੀ ਸਿੰਘ) ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਕਾਹਲੋਂ ਵੱਲੋਂ ਪਰਮਜੀਤ ਸਿੰਘ ਵਾਲੀਆ ਨੂੰ ਪੰਜਾਬ ਦਾ ਸੂਬਾ ਜਨਰਲ ਸਕੱਤਰ ਅਤੇ ਜਸ਼ਨਦੀਪ ਸਿੰਘ ਕਾਹਲੋਂ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਰਬਜੀਤ ਕਾਹਲੋਂ ਨੇ ਕਿਹਾ ਕਿ ਯੂਨੀਅਨ ਇਸ ਸਮੇਂ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਖੇਤੀ ਬਿੱਲਾਂ ਦੀ ਵਾਪਸੀ ਜਾਂ ਸੋਧ ਹੋਣ ਤੱਕ ਜਾਰੀ ਰਹੇਗਾ।
ਇਸ ਮੌਕੇ ਪਰਮਜੀਤ ਸਿੰਘ ਵਾਲੀਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਕਿਸਾਨ ਇਸ ਗੱਲ ਦਾ ਵਿਸ਼ੇਸ਼ ਕਰਕੇ ਧਿਆਨ ਰੱਖਣ ਕਿ ਕੋਈ ਵੀ ਸ਼ਰਾਰਤੀ ਅਨਸਰ ਧਰਨੇ ਦਾ ਮਾਹੌਲ ਖਰਾਬ ਨਾ ਕਰ ਸਕੇ। ਇਸ ਮੌਕੇ ਸੁਰਿੰਦਰ ਸਿੰਘ ਚੱਢਾ, ਹਰਮਿੰਦਰ ਸਿੰਘ ਅਤੇ ਕਮਲਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…